ਡਿਪਟੀ ਕਮਿਸ਼ਨਰ ਨੇ ਕਲਾਸ ’ਚ ਪ੍ਰਾਇਮਰੀ ਵਿੰਗ ਦੀਆਂ ਵਿਦਿਆਰਥਣਾਂ ਨਾਲ ਕੀਤੀ ਗੱਲਬਾਤ, ਵਿਦਿਆਰਥਣਾਂ ਨੂੰ ਸਿੱਖਿਆ ਸਬੰਧੀ ਨੁਕਤੇ ਦਿੱਤੇ
ਸਰਸਾ, (ਸੁਨੀਲ ਵਰਮਾ/ਸੱਚ ਕਹੂੰ ਨਿਊਜ਼)। ਡਿਪਟੀ ਕਮਿਸ਼ਨਰ ਪਾਰਥਾ ਗੁਪਤਾ ਨੇ ਸ਼ੁੱਕਰਵਾਰ ਨੂੰ ਸ਼ਾਹ ਸਤਨਾਮ ਜੀ ਗਰਲਜ ਸਕੂਲ (Sirsa News) ਦਾ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਪ੍ਰਾਇਮਰੀ ਵਿੰਗ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨੂੰ ਸਿੱਖਿਆ ਸਬੰਧੀ ਨੁਕਤੇ ਦਿੱਤੇ। ਸਕੂਲ ਪਹੁੰਚਣ ’ਤੇ ਸਭ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੇ ਚੇਅਰਮੈਨ ਡਾ. ਪੀ.ਆਰ. ਨੈਣ ਇੰਸਾਂ, ਸੀਨੀਅਰ ਵਾਈਸ ਚੇਅਰਮੈਨ ਚਰਨਜੀਤ ਸਿੰਘ ਇੰਸਾਂ, ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸਨ ਦੇ ਚੇਅਰਮੈਨ ਆਰ.ਕੇ.ਚੌਹਾਨ, ਸ਼ਾਹ ਸਤਿਨਾਮ ਜੀ ਗਰਲਜ ਸਕੂਲ ਦੇ ਪ੍ਰਿੰਸੀਪਲ ਡਾ. ਸ਼ੀਲਾ ਪੂਨੀਆ ਇੰਸਾਂ ਸਮੇਤ ਸਮੂਹ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ।
ਡਿਪਟੀ ਕਮਿਸ਼ਨਰ ਨੇ ਲਗਾਤਾਰ ਆ ਰਹੇ ਸਾਨਦਾਰ ਨਤੀਜਿਆਂ ਲਈ ਸਕੂਲ ਸਟਾਫ ਅਤੇ ਮੈਨੇਜਮੈਂਟ ਦੀ ਸ਼ਲਾਘਾ ਕੀਤੀ | Sirsa News
ਸਕੂਲ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਸਭ ਤੋਂ ਪਹਿਲਾਂ ਸਕੂਲ ਦੇ ਸਾਲਾਨਾ ਪ੍ਰੀਖਿਆ ਨਤੀਜਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਸਕੂਲ ਦੇ 100 ਫੀਸਦੀ ਪ੍ਰੀਖਿਆ ਨਤੀਜੇ ਅਤੇ ਮੈਰਿਟ ਨੂੰ ਦੇਖ ਕੇ ਸਕੂਲ ਮੈਨੇਜਮੈਂਟ ਅਤੇ ਸਟਾਫ ਦੀ ਸ਼ਲਾਘਾ ਕੀਤੀ। ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ 5ਵੀਂ ਜਮਾਤ ਵਿੱਚ ਪਹੁੰਚ ਕੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਵਾਲ-ਜਵਾਬ ਕੀਤੇ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨਾਲ ਉਨ੍ਹਾਂ ਦੀ ਪੜ੍ਹਾਈ ਅਤੇ ਹੋਰ ਗੱਲਾਂ ਬਾਰੇ ਗੱਲਬਾਤ ਕੀਤੀ।
ਡਿਪਟੀ ਕਮਿਸ਼ਨਰ ਨੇ ਪੰਜਵੀਂ ਜਮਾਤ ’ਚ ਪਾਲਤੂ ਜਾਨਵਰਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਨੂੰ ਪਾਲਤੂ ਜਾਨਵਰਾਂ ਬਾਰੇ ਹੋਰ ਜਾਣਕਾਰੀ ਵੀ ਦਿੱਤੀ। ਇਸ ਤੋਂ ਇਲਾਵਾ ਤੀਜੀ ਜਮਾਤ ਵਿੱਚ ਬੱਚਿਆਂ ਨੂੰ ਕੰਪਿਊਟਰ ਡੈਸਕਟਾਪ ਆਦਿ ਬਾਰੇ ਮੁੱਢਲੇ ਸਵਾਲ ਪੁੱਛੇ ਗਏ। ਪ੍ਰੀ-ਨਰਸਰੀ ਵਿੱਚ ਇੰਡੀਆ ਬੁੱਕ ਆਫ਼ ਰਿਕਾਰਡਜ ਬਣਾਉਣ ਵਾਲੇ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਤੋਂ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਂਅ ਪੁੱਛੇ, ਜਿਸ ਦਾ ਬੱਚਿਆਂ ਨੇ ਝੱਟ ਜਵਾਬ ਦਿੱਤਾ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਬਣੀ ਆਰਟ ਐਂਡ ਕਰਾਫਟ ਗੈਲਰੀ ਨੂੰ ਵੀ ਦੇਖਿਆ ਅਤੇ ਵਿਦਿਆਰਥਣਾਂ ਦੀ ਕਲਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਸੀਲਾ ਪੂਨੀਆ ਇੰਸਾਂ ਨੇ ਡਿਪਟੀ ਕਮਿਸ਼ਨਰ ਨੂੰ ਸ਼ਾਹ ਸਤਿਨਾਮ ਜੀ ਗਰਲਜ ਅਤੇ ਬੁਆਇਜ਼ ਵਿੱਦਿਅਕ ਸੰਸਥਾ ਦੀਆਂ ਸਿੱਖਿਆ ਅਤੇ ਖੇਡਾਂ ਵਿੱਚ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਸੁਣਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।
ਇਹ ਵੀ ਪੜ੍ਹੋ : ਖੁਸ਼ਖਬਰੀ : ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ
ਇਸ ਦੌਰਾਨ ਸਕੂਲ ਐਡਹਾਕ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਆਤਮਾ ਪ੍ਰਕਾਸ਼ ਮਹਿਰਾ, ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਸ਼ਰਮਾ, ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨ ਦੇ ਖੇਡ ਇੰਚਾਰਜ ਅਜਮੇਰ ਸਿੰਘ ਇੰਸਾਂ, ਸ਼ਾਹ ਸਤਨਾਮ ਜੀ ਗਰਲਜ ਸਕੂਲ ਦੀ ਪ੍ਰਿੰਸੀਪਲ ਡਾ. ਸੀਲਾ ਪੂਨੀਆ ਇੰਸਾਂ, ਸ਼ਾਹ ਸਤਿਨਾਮ ਜੀ ਬੁਆਇਜ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਧਵਨ ਇੰਸਾਂ, ਗਰਲਜ ਕਾਲਜ ਦੇ ਪ੍ਰਿੰਸੀਪਲ ਡਾ. ਗੀਤਾ ਮੋਗਾ ਇੰਸਾਂ, ਬੁਆਇਜ ਕਾਲਜ ਦੇ ਪਿ੍ਰੰਸੀਪਲ ਡਾ. ਦਿਲਾਵਰ ਸਿੰਘ ਇੰਸਾਂ, ਸੈਟ ਐੱਮਐੱਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਅਜੇ ਧਮੀਜਾ ਇੰਸਾਂ, ਸ਼ਾਹ ਸਤਿਨਾਮ ਜੀ ਕਾਲਜ ਆਫ਼ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਚਰਨਪ੍ਰੀਤ ਕੌਰ ਢਿੱਲੋਂ ਤੇ ਰਿਸ਼ੂ ਤੋਮਰ ਆਦਿ ਹਾਜ਼ਰ ਸਨ।