ਇੰਦਰਾ ਬਸਤੀ ਵਿਖੇ ਡਰੱਗ ਤਸਕਰਾਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਗਈ ਰੇਡ | Police
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸਥਾਨਕ ਸ਼ਹਿਰ ਵਿੱਚ ਪਿਛਲੇ ਸਮੇਂ ਤੋਂ ਹੋ ਰਹੀਆਂ ਚੋਰੀ ਦੀ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੁਲਿਸ (Police) ਵੱਲੋਂ ਚੋਰਾਂ ਨੂੰ ਕਾਬੂ ਕਰਕੇ ਮੁਕੱਦਮੇ ਦਰਜ ਕੀਤੇ ਗਏ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰ ਮੁਕੱਦਮੇ ਦਰਜ ਕੀਤੇ ਗਏ ਅਤੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੌਕੇ ਡੀਐੱਸਪੀ ਭਰਪੂਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਮੁੱਖੀ ਇੰਸਪੈਕਟਰ ਦੀਪਿੰਦਰਪਾਲ ਸਿੰਘ ਜੇਜੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੇ ਮੁਕਦਮੇ ਦਰਜ ਕਰਕੇ ਚੋਰੀ ਦੀ ਵਾਰਦਾਤਾਂ ਨੂੰ ਠੱਲ ਪਾਉਣ ਵਿੱਚ ਅਤੇ ਸ਼ਹਿਰ ਸੁਨਾਮ ਦੇ ਡਰੱਗ ਪ੍ਰਭਾਵਿਤ ਏਰੀਆਂ ਇੰਦਰਾ ਬਸਤੀ ਵਿਖੇ ਡਰੱਗ ਤਸਕਰਾਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਰੇਡ ਕਰਕੇ ਬਰਾਮਦਗੀ ਕਰਵਾਕੇ ਮੁਕੱਦਮੇ ਦਰਜ ਕਰਕੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਕੇ ਸਫ਼ਲਤਾ ਹਾਸਲ ਕੀਤੀ ਹੈ।
ਉਹਨਾਂ ਨੇ ਦੱਸਿਆ ਕਿ ਕੁਲਦੀਪ ਸਿੰਘ ਵਾਸੀ ਸੁਨਾਮ ਦਾ ਨੇੜੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਸੁਨਾਮ ਤੇ ਮੋਟਰਸਾਈਕਲ ਚੋਰੀ ਹੋ ਗਿਆ ਸੀ ਜਿਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਬਲਰਾਜ ਸਿੰਘ ਵਾਸੀ ਨਮੋਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸੇ ਤਰਾਂ ਰਣਜੀਤ ਸਿੰਘ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਦੋਸ਼ੀ ਲਖਵਿੰਦਰ ਸਿੰਘ ਨੇ ਉਸਦੀ ਜੇਬ ਵਿੱਚੋਂ ਬਟੂਆ ਕੱਢ ਲਿਆ ਸੀ ਅਤੇ ਕੁੱਟਮਾਰ ਕੀਤੀ ਸੀ ਜਿਸਤੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਦੋਸ਼ੀ ਪਾਸੋ 1200 ਰੁਪਏ ਬਰਾਮਦ ਕਰਵਾਏ ਗਏ।
ਨਸ਼ਾ ਤਸਕਰਾਂ ਤੇ ਚੋਰੀਆਂ ਕਰਨ ਵਾਲਿਆਂ ਨੂੰ ਕਿਸੇ ਤਰ੍ਹਾਂ ਵੀ ਨਹੀਂ ਬਖਸ਼ਿਆ ਜਾਵੇਗਾ : ਡੀਐੱਸਪੀ | Police
ਇਸ ਤੋ ਇਲਾਵਾ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਕੇ ਦੋਸ਼ਣ ਬੀਨਾ ਨੂੰ ਕਾਬੂ ਕਰਕੇ ਉਸ ਤੋਂ 150 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇਸੇ ਤਰਾਂ ਦੋਸ਼ੀ ਸੰਗਤ ਸਿੰਘ ਵਾਸੀ ਸੁਨਾਮ ਤੋਂ ਮਾਮਲਾ ਦਰਜ ਕਰਕੇ ਉਸ ਤੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਦੋਸ਼ਨ ਸੱਤਿਆ ਤੋਂ 15 ਗ੍ਰਾਮ ਹੈਰੋਇਨ ਚਿੱਟਾ ਬਰਾਮਦ ਕੀਤਾ ਗਿਆ ਹੈ।
ਇਸ ਸੰਬੰਧੀ ਡੀ.ਐਸ.ਪੀ ਭਰਪੂਰ ਸਿੰਘ ਅਤੇ ਇੰਸਪੈਕਟਰ ਦੀਪਿੰਦਰਪਾਲ ਸਿੰਘ ਜੈਜੀ ਨੇ ਦੱਸਿਆ ਕਿ ਸਹਿਰ ‘ਚ ਕਿਸੇ ਵੀ ਤਰ੍ਹਾਂ ਦੀ ਗੁੰਡਾ ਗਰਦੀ ਅਤੇ ਅਮਨ ਸ਼ਾਂਤੀ ਨੂੰ ਖਤਮ ਕਰਨ ਵਾਲੇ ਅਨਸਰਾਂ ਨੂੰ ਕਿਸੇ ਤਰ੍ਹਾਂ ਵੀ ਨਹੀਂ ਬਖਸ਼ਿਆ ਜਾਵੇਗਾ, ਉਹਨਾਂ ਨੇ ਸਖਤ ਲਹਿਜੇ ‘ਚ ਨਸ਼ਾ ਤਸਕਰਾਂ ਅਤੇ ਚੋਰੀਆਂ ਕਰਨ ਵਾਲਿਆਂ ਨੂੰ ਚੇਤਾਵਨੀ ਦਿਤੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਉਨ੍ਹਾਂ ਦਾ ਸਾਥ ਦੇਣ ਅਤੇ ਜਿਹੜਾ ਵੀ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਸ ਦੀ ਜਾਣਕਾਰੀ ਪੁਲੀਸ ਨੂੰ ਤੁਰੰਤ ਕੀਤੀ ਜਾਵੇ।