ਸਾਡੇ ਨਾਲ ਸ਼ਾਮਲ

Follow us

28.9 C
Chandigarh
Wednesday, February 25, 2026
More
    Home Breaking News ਬਲਾਕ ਜੰਗਲਾਤ ਅ...

    ਬਲਾਕ ਜੰਗਲਾਤ ਅਫਸਰ ਤੇ ਦਰੋਗਾ 70 ਹਜ਼ਾਰ ਦੀ ਵੱਢੀ ਲੈਣ ਦੇ ਦੋਸ਼ ’ਚ ਗ੍ਰਿਫਤਾਰ

    Vigilance Bureau

    (ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। (Bribe) ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

    ਇਹ ਵੀ ਪੜ੍ਹੋ : ਵਰਿੰਦਰ ਸਿੰਘ ਮੋਮੀ ਸਮੇਤ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

    ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਕਰਮਚਾਰੀਆਂ ਨੇ ਜੰਗਲਾਤ ਵਿਭਾਗ ਨਾਲ ਸਬੰਧਤ ਦਰੱਖਤਾਂ ਦੀ ਕਟਾਈ ਦੇ ਇਵਜ਼ ਵਿੱਚ ਭਾਰੀ ਜੁਰਮਾਨਾ ਨਾ ਲਾਏ ਜਾਣ ਬਦਲੇ 70,000 ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਹਨ। (Bribe) ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਵੱਲੋਂ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

    LEAVE A REPLY

    Please enter your comment!
    Please enter your name here