ਫਾਜ਼ਿਲਕਾ (ਰਜਨੀਸ਼ ਰਵੀ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (Panchayat Department) ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਮੁੱਖ ਸਕੱਤਰ ਕੇ ਸ਼ਿਵਾ ਪ੍ਰਸ਼ਾਦ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਹਿਤ ਸ਼ਾਮਲਾਤ ਜਮੀਨਾ ਤੋਂ ਨਜਾਇਜ ਕਬਜੇ ਦੂਰ ਕਰਾਉਣ ਦੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਬਲਾਕ ਦੇ ਪਿੰਡ ਗਰਾਮ ਪੰਚਾਇਤ ਕਾਲਾ ਟਿੱਬਾ ਵਿਖੇ ਤਕਰੀਬਨ 43 ਏਕੜ ਨਜਾਇਜ ਕਬਜ਼ਾ ਛੁਡਵਾਇਆ ਗਿਆ। ਇਹ ਕਬਜਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਅਤੇ ਬੀ.ਡੀ.ਪੀ.ਓ ਗਗਨਦੀਪ ਕੌਰ ਵੱਲੋਂ ਛੁਡਵਾਇਆ ਗਿਆ।
Panchayat Department
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਸ਼ਾਮਲਾਤ ਤੇ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਕਾਫੀ ਸਲਾਘਾਯੋਗ ਹੈ ਤੇ ਵਿਭਾਗ ਵੱਲੋਂ ਇਸੇ ਮੁਹਿੰਮ ਤਹਿਤ ਕਈ ਪਿੰਡਾਂ ਵਿੱਚ ਨਾਜਾਇਜ਼ ਕਬਜੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਪਿੰਡ ਕਾਲਾ ਟਿੱਬਾ ਦੀ ਜ਼ਮੀਨ ਦਾ ਕਬਜਾ ਛੁਡਵਾਇਆ ਗਿਆ ਹੈ, ਇਸ ਨਾਲ ਪਿੰਡ ਵਾਸੀਆਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਪੰਚਾਇਤ ਦੀ ਆਮਦਨ ਵਿੱਚ ਵੀ ਕਾਫੀ ਵਾਧਾ ਹੋਵੇਗਾ।