ਜ਼ਮੀਨੀ ਪਾਣੀ ਨੂੰ ਬਣਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ Farmers ਵੀਰ
ਫਿਰੋਜ਼ਪੁਰ (ਸਤਪਾਲ ਥਿੰਦ)। ਪੰਜਾਬ ਰਾਜ ਵਿੱਚ ਜ਼ਮੀਨਦੋਜ ਪਾਣੀ ਦੇ ਡਿੱਗਦੇ ਪੱਧਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ (Farmers) ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫ਼ਿਰੋਜ਼ਪੁਰ ਡਾ. ਤੇਜਪਾਲ ਸਿੰਘ ਨੇ ਦਿੱਤੀ।
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ Farmers ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ : ਡਾ. ਤੇਜਪਾਲ
ਡਾ. ਤੇਜਪਾਲ ਸਿੰਘ ਨੇ ਦੱਸਿਆ ਕਿ ਕਿਸਾਨ (Farmers) ਝੋਨੇ ਦੀ ਕੱਦੂ ਕਰਕੇ ਬਿਜਾਈ ਕਰਨ ਵਾਲੀ ਰਿਵਾਇਤੀ ਤਕਨੀਕ ਨੂੰ ਛੱਡ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾ ਕੇ ਜ਼ਮੀਨੀ ਪਾਣੀ ਨੂੰ ਬਚਾਉਂਦੇ ਹੋਏ ਘੱਟ ਖਰਚੇ ਦੀ ਲਾਗਤ ਨਾਲ ਝੋਨੇ ਦੀ ਫਸਲ ਦਾ ਬਰਾਬਰ ਝਾੜ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਹੋਏ ਪੱਧਰ ਦੇ ਸਨਮੁੱਖ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਤਰਜੀਹ ਦੇਣ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ : 10ਵੀਂ ਜਮਾਤ ਦੇ ਨਤੀਜੇ : ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ, ਇਸ ਵੈੱਬਸਾਈਟ ਤੋਂ ਦੇਖਿਆ ਜਾ ਸਕੇਗਾ ਨਤੀਜਾ
ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦੀ ਭੌਤਿਕ ਪੜਤਾਲ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ ਦੀ ਪਿੰਡ ਪੱਧਰ ‘ਤੇ ਡਿਊਟੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਰ ਵੱਤਰ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ 20 ਮਈ ਤੋਂ ਕਰ ਸਕਦੇ ਹਨ। ਨਦੀਨਾਂ ਦੀ ਰੋਕਥਾਮ ਲਈ ਨਦੀਨ ਨਾਸ਼ਕ ਦਵਾਈਆਂ ਉਪਲੱਬਧ ਹਨ ਅਤੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲਈ ਆਪਣੇ ਨੇੜੇ ਦੇ ਖੇਤੀਬਾੜੀ ਦਫਤਰ ਨਾਲ ਰਾਬਤਾ ਕਰ ਸਕਦੇ ਹਨ।