ਅਹਿਮਦਾਬਾਦ (ਏਜੰਸੀ)। ਇੰਡੀਅਨ ਪ੍ਰੀਮੀਅਰ ਲੀਗ-2023 ਦਾ ਫਾਈਨਲ ਮੈਚ ਅੱਜ ਸ਼ਾਮ 7:30 ਵਜੇ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਜ਼ (ਜੀਟੀ) ਅਤੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਵਿਚਕਾਰ ਖੇਡਿਆ ਜਾਵੇਗਾ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਸੀਐਸਕੇ ਦੇ ਮੱਧਕ੍ਰਮ ਦੇ ਬੱਲੇਬਾਜ਼ ਅੰਬਾਤੀ ਰਾਇਡੂ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ 37 ਸਾਲਾ ਬੱਲੇਬਾਜ਼ ਨੇ ਕਿਹਾ- ‘ਆਈਪੀਐੱਲ ‘ਚ ਇਹ ਮੇਰਾ ਆਖਰੀ ਮੈਚ ਹੋਵੇਗਾ।’ ਰਾਇਡੂ ਨੇ ਮੌਜੂਦਾ ਸੈਸ਼ਨ ‘ਚ 15 ਮੈਚਾਂ ‘ਚ 132.38 ਦੀ ਸਟ੍ਰਾਈਕ ਰੇਟ ਨਾਲ 139 ਦੌੜਾਂ ਬਣਾਈਆਂ। ਆਈਪੀਐਲ ਵਿੱਚ ਰਾਇਡੂ ਨੇ 203 ਮੈਚਾਂ ਵਿੱਚ 127.29 ਦੀ ਸਟ੍ਰਾਈਕ ਰੇਟ ਨਾਲ 4329 ਦੌੜਾਂ ਬਣਾਈਆਂ ਹਨ। ਉਨ੍ਹਾਂ ਦੇ ਨਾਂ 1 ਸੈਂਕੜਾ ਅਤੇ 22 ਅਰਧ ਸੈਂਕੜੇ ਹਨ।
ਫਿਲਹਾਲ ਅਜੇ ਮੀਂਹ ਦੀ ਕੋਈ ਸੰਭਾਵਨਾ ਨਹੀਂ | TATA IPL 2023
ਇਸ ਸਮੇਂ ਅਹਿਮਦਾਬਾਦ ਵਿੱਚ ਆਸਮਾਨ ਬੱਦਲਵਾਈ ਹੈ। ਮੌਸਮ ਵਿਭਾਗ ਦੀ (TATA IPL 2023) ਭਵਿੱਖਬਾਣੀ ਮੁਤਾਬਕ ਅਹਿਮਦਾਬਾਦ ’ਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਉੱਥੇ ਹਲਕਾ ਮੀਂਹ ਪੈ ਸਕਦਾ ਹੈ ਪਰ ਆਸ-ਪਾਸ ਦੇ ਇਲਾਕਿਆਂ ’ਚ ਪੈ ਰਹੇ ਮੀਂਹ ਨੂੰ ਦੇਖਦੇ ਹੋਏ ਮੀਂਹ ਪੈਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।