ਨਹਿਰੀ ਵਿਭਾਗ ਦੇ ਐਸੀ ਦਫ਼ਤਰ ਅੱਗੇ ਠੋਕਿਆ ਧਰਨਾ, 11 ਜ਼ਿਲਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਸ਼ੁਰੂ | Canal Water
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਖੇਤਾਂ ਵਿੱਚ ਨਹਿਰੀ ਵਿਭਾਗ ਦਾ ਪਾਣੀ (Canal Water) ਪਹੁਚਾਉਣ ਲਈ ਕਿਸਾਨਾਂ ਵਲੋਂ ਆਪਣਾ ਮੋਰਚਾ ਵਿੱਢ ਦਿੱਤਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀਆਂ ਵੱਲੋਂ ਪੰਜਾਬ ਦੇ 11 ਜ਼ਿਲਿਆਂ ਵਿਚ ਨਹਿਰੀ ਵਿਭਾਗ ਦੇ ਦਫ਼ਤਰਾਂ ਅੱਗੇ ਤਿੰਨ ਦਿਨਾਂ ਮੋਰਚਾ ਸ਼ੁਰੂ ਕੀਤਾ ਗਿਆ ਹੈ। ਪਟਿਆਲਾ ਦੇ ਨਾਭਾ ਰੋਡ ਤੇ ਸਥਿਤ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਧਰਨਾ ਲਗਾਉਂਦਿਆਂ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਕਾਰਜਕਾਰੀ ਮੈਂਬਰ ਮਨਜੀਤ ਸਿੰਘ ਨੇ ਨਿਆਲ ਨੇ ਕਿਹਾ ਕਿ ਇਹ ਪ੍ਰਦਰਸ਼ਨ ਗਿਆਰਾਂ ਜ਼ਿਲ੍ਹਿਆਂ ਵਿੱਚ 29 ਮਈ ਤੋਂ 31 ਮਈ ਤੱਕ ਚੱਲਣਗੇ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਪੰਜਾਬ ਸਰਕਾਰ ਪੰਜਾਬ ਦੇ ਖੇਤਾਂ ਨੂੰ ਨਹਿਰੀ ਪਾਣੀ ਪੁੱਜਦਾ ਕਰੇ ਤਾਂ ਜੋ ਡੂੰਘੇ ਹੁੰਦੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਖੇਤਾਂ ਵਿਚ ਪਾਈਪਾਂ ਵਿਛਾਉਣ ਦਾ ਕੰਮ ਜਲਦੀ ਸ਼ੁਰੂ ਕਰੇ ਅਤੇ ਇਸ ਤੋਂ ਇਲਾਵਾ ਮੀਹਾਂ ਦਾ ਪਾਣੀ ਵੀ ਧਰਤੀ ਵਿੱਚ ਰੀਚਾਰਜ਼ ਕੀਤੇ ਜਾਣ ਦਾ ਪ੍ਰਬੰਧ ਕਰੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਔਰਤਾਂ ਮੌਜੂਦ ਸਨ। (Canal Water)