ਮੁੱਖ ਮੰਤਰੀ ਭਗਵੰਤ ਮਾਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰੈਸ ਕਾਨਫਰੰਸ

Bhagwant maan
ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨ ਮੌਕੇ ਮੁੰਖ ਮੰਤਰੀ ਭਗਵੰਤ ਮਾਨ, ਕ੍ਰਿਕੇਟਰ ਜਸ ਇੰਦਰ ਬੈਦਵਾਲ ਅਤੇ ਉਸ ਦੇ ਪਿਤਾ।

ਮੁੱਖ ਮੰਤਰੀ ਮਾਨ ਨੇ ਚਰਨਜੀਤ ਸਿੰਘ ਚੰਨੀ ਦੇ ਸ਼ਰੇਆਮ ਖੋਲ੍ਹੇ ਵੱਡੇ ਰਾਜ਼

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ (Bhagwant maan) ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਗਿਆ ਜਿਹੜਾ ਅਲਟੀਮੇਟ ਦਾ ਸਮਾਂ ਅੱਜ ਖਤਮ ਕੀਤਾ ਗਿਆ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ 2 ਵਜੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਮੁੱਖ ਮੰਤਰੀ ਨੇ ਕ੍ਰਿਕੇਟਰ ਜਸ ਇੰਦਰ ਬੈਦਵਾਨ ਅਤੇ ਉਸ ਦੇ ਪਿਤਾ ਨੂੰ ਜਨਤਾ ਦੇ ਸਾਹਮਣੇ ਲਿਆ ਕੇ ਉਨ੍ਹਾ ਨਾਲ ਪ੍ਰੈਸ ਕਾਨਫਰੰਸ ਕੀਤੀ । ਇਸ ਪੈ੍ਰਸ (Bhagwant maan) ਕਾਨਫਰਸੰ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੱਤਰਕਾਰਾਂ ਸਾਹਮਣੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਰਾਜ ਸ਼ਰੇਆਮ ਖੋਲ੍ਹ ਦਿੱਤੇ। ਉਨ੍ਹਾਂ ਦੱਸਿਆ ਕਿ ਇਹ ਉਹੀ ਕ੍ਰਿਕੇਟਰ ਹੈ ਜਿਸ ਕੋਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਜਸ਼ਨ ਨੇ ਸ਼ਰੇਆਮ ਨੌਕਰੀ ਦੇਣ ਲਈ 2 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : Wrestlers Protest : ਜਾਣੋਂ, ਕਿਉਂ ਨਹੀਂ ਵਹਾਏ ਪਹਿਲਵਾਨਾਂ ਨੇ ਗੰਗਾ ’ਚ Medal

ਮੁੱਖ ਮੰਤਰੀ (Bhagwant maan) ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੇ ਉਨਾਂ ਕੋਲੋ ਨੌਕਰੀ ਬਦਲੇ ਰਿਸ਼ਵਤ ਮੰਗਣ ਦੇ ਨਾਲ ਨਾਲ ਗਲਤ ਵਰਤਾਅ ਵੀ ਕੀਤਾ ਸੀ। ਇਸ ਦੇ ਨਾਲ ਮੁੱਖ ਮੰਤਰੀ ਵੱਲੋਂ ਕ੍ਰਿਕੇਟਰ ਦੇ ਪਿਤਾ ਅਤੇ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰਾਂ ਦੀ ਪੇਸ਼ ਕੀਤੀਆਂ ਗਈਆਂ ਇਸ ਸਬੰਧੀ ਉਨ੍ਹਾਂ ਦੇ ਪਿਤਾ ਨੇ ਦੱਸਿਆ ਕਿ ਇਹ ਉਹ ਤਸਵੀਰਾਂ ਹਨ ਜਦੋਂ ਸਾਡੀ ਚਰਨਜੀਤ ਸਿੰਘ ਚੰਨੀ ਨਾਲ 10 ਮਿੰਟਾਂ ਤੱਕ ਮੀਟਿੰਗ ਹੋਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਵੀ ਸ਼ਾਮਲ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਚਰਨਜੀਤ ਸਿੰਘ ਚੰਨੀ ਨੂੰ 31 ਮਈ ਦਾ ਸਮਾਂ ਇਸ ਕਰਕੇ ਦਿੱਤਾ ਸੀ ਕਿ ਉਹ ਖੁਦ ਆਪਣੀ ਗਲਤੀ ਕਬੂਲ ਕਰ ਲੈਣ ਪਰ ਉਨ੍ਹਾਂ ਨੇ ਤਾਂ ਗੁਰਦੁਆਰਾ ਸਾਹਿਬ ਜਾ ਕੇ ਝੂਠੀ ਸਹੁੰ ਵੀ ਚੁੱਕ ਲਈ ਕਿ ਉਹ ਤਾਂ ਕਦੇ ਇਸ ਤਰ੍ਹਾਂ ਦੇ ਕਿਸੇ ਖਿਡਾਰੀ ਨੂੰ ਮਿਲੇ ਤੱਕ ਹੀ ਨਹੀਂ।