ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਦੇ ਘਰਾਂ ਦੀ ਫਰੋਲਾ-ਫਰਾਲੀ

ਪਟਿਆਲਾ : ਪੁਲਿਸ ਮੁਲਾਜ਼ਮ ਵੱਖ-ਵੱਖ ਥਾਂਈ ਚੈਕਿੰਗ ਕਰਦੇ ਹੋਏ।

ਸੈਕੜੇ ਪੁਲਿਸ ਮੁਲਾਜ਼ਮਾਂ ਵੱਲੋਂ ਜ਼ਿਲ੍ਹੇ ਅੰਦਰ ਚਲਾਇਆ ਤਲਾਸ਼ੀ ਅਭਿਆਨ (Police Raid)

  • ਸਮਾਜ ਵਿਰੋਧੀ ਲੋਕਾਂ ਲਈ ਜ਼ਿਲ੍ਹੇ ਅੰਦਰ ਕੋਈ ਥਾਂ ਨਹੀਂ-ਵਰੁਣ ਸ਼ਰਮਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਅੰਦਰ ਅੱਜ ਭੈੜੇ ਅਨਸਰਾਂ ਖਿਲਾਫ਼ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਤਹਿਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਜ਼ਿਲ੍ਹੇ ਅੰਦਰ ਨਸ਼ਾ ਤਸਕਰੀ ਆਦਿ ਵਾਲੇ ਲੋਕਾਂ ਦੇ ਘਰਾਂ ਦੀ ਤਲਾਸੀ ਲਈ ਗਈ ਅਤੇ ਸੱਕੀ ਵਾਹਣਾਂ ਦੀ ਚੈਕਿੰਗ ਵੀ ਕੀਤੀ ਗਈ। (Police Raid)

ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਚੈਕਿੰਗ ਮੁਹਿੰਮ ਡੀਜੀਪੀ ਦੀਆਂ ਹਦਾਇਤਾਂ ਤੋਂ ਬਾਅਦ ਪੂਰੇ ਪੰਜਾਬ ਵਿੱਚ ਚਲਾਈ ਗਈ ਅਤੇ ਜਿਸ ਦੇ ਚੱਲਦਿਆ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਐਸਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਤਲਾਸੀ ਅਭਿਆਨ ਚਲਾਇਆ ਗਿਆ। ਪੁਲਿਸ ਵੱਲੋਂ ਜ਼ਿਲ੍ਹਾ ਪਟਿਆਲਾ ਅੰਦਰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਲਿਪਤ ਵਿਅਕਤੀਆਂ ਦੇ ਘਰਾਂ,ਠਿਕਾਣਿਆਂ ਆਦਿ ਤੇ ਘੇਰਾਬੰਦੀ ਕਰਕੇ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ : ਸਾਵਧਾਨ! RBI ਦੇ ਅੰਕੜਿਆਂ ‘ਚ ਹੋਇਆ ਵੱਡਾ ਖੁਲਾਸਾ, ਤੁਹਾਡੇ ਨਾਲ ਵੀ ਹੋ ਸਕਦੀ ਹੈ ਧੋਖਾਧੜੀ

ਸ਼ਹਿਰੀ ਅਤੇ ਦਿਹਾਤੀ ਖੇਤਰ ਅੰਦਰ ਪੁਲਿਸ ਵੱਲੋਂ 131 ਥਾਵਾਂ ’ਤੇ ਰੇਡ ਕੀਤੀ ਗਈ ਅਤੇ 136 ਘਰਾਂ ਦੀ ਚੈਕਿੰਗ ਕੀਤੀ ਗਈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਤਲਾਸ਼ੀ ਅਪਰੇਸ਼ਨ ਦੌਰਾਨ 5 ਮੁਕੱਦਮੇ ਦਰਜ਼ ਕਰਕੇ 03 ਮੋਬਾਇਲ ਫੋਨ, 24 ਬੋਤਲਾਂ ਸ਼ਰਾਬ, 450 ਨਸ਼ੀਲੀਆਂ ਗੋਲੀਆਂ, 15 ਗ੍ਰਾਮ ਨਸ਼ੀਲਾ ਪਾਊਡਰ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਪਟਿਆਲਾ : ਪੁਲਿਸ ਮੁਲਾਜ਼ਮ ਵੱਖ-ਵੱਖ ਥਾਂਈ ਚੈਕਿੰਗ ਕਰਦੇ ਹੋਏ।

ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਅਭਿਆਨ ਦੌਰਾਨ ਪਟਿਆਲਾ ਵਿਚ ਸ਼ਾਂਤ ਮਾਹੌਲ ਪਾਇਆ ਗਿਆ ਅਤੇ ਪਟਿਆਲਾ ਪੁਲਿਸ ਵੱਲੋਂ ਅਮਨ ਕਾਨੂੰਨ ਕਾਇਮ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਏ ਗਏ ਹਨ। (Police Raid) ਉਨ੍ਹਾਂ ਭੈੜੇ ਅਨਸਰਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਜ਼ਿਲ੍ਹੇ ਅੰਦਰ ਕਿਸੇ ਸਮਾਜ ਵਿਰੋਧੀ ਕੰਮ ਕਰਨ ਦੀ ਇਜ਼ਾਜਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਜਿਹੇ ਲੋਕਾਂ ਵਿਰੁੱਧ ਆਪਣੀ ਬਾਜ਼ ਅੱਖ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰਹਿਣਗੇ।