Z Plus Security ਲੈਣ ਤੋਂ ਕੀਤੀ ਨਾਂਹ
ਚੰਡੀਗੜ੍ਹ। ਮੁੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ (Z Plus Security) ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਜ਼ੈੱਡ ਪਲੱਸ ਸੁਰੱਖਿਆ ਨਾਂ ਲੈਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਉਨ੍ਹਾਂ ਨੂੰ ਲੋੜ ਨਹੀਂ ਸਗੋਂ ਸੀਐੱਮ ਸਕਿਊਰਿਟੀ (Z Plus Security) ਦੀ ਸਪੈਸ਼ਲ ਟੀਮ ਹੀ ਕਾਫ਼ੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਪਲੱਸ ਸਕਿਊਰਿਟੀ ਮੁਹੱਈਆ ਕਰਵਾਈ ਗੲਂ ਸੀ।
ਇਹ ਵੀ ਪੜ੍ਹੋ : ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਿਆ, ਲਾਲਜੀਤ ਭੁੱਲਰ ’ਤੇ ਮੁੱਖ ਮੰਤਰੀ ਹੋਏ ਮਿਹਰਬਾਨ
ਇਸ ’ਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਮਾਨ ਦੀ ਸੁਰੱਖਿਆ ਤਹਿਤ ਸੀਆਰਪੀਐੱਫ਼ ਦੇ ਜਵਾਨਾਂ ਦੀ ਤਾਇਨਾਤੀ ਹੋਵੇਗੀ। ਕੇਂਦਰੀ ਖੂਫ਼ੀਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਮੰਤਰੀ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਈ ਸੀ। ਇਹ ਵੀ ਦੱਸਿਆ ਜਾ ਰਿਹਹਾ ਹੈ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਧਾਉਣ ਦਾ ਫ਼ੈਸਲਾ ਗਰਮ ਖਿਆਲੀ ਅੰਮਿ੍ਰਤਪਾਲ ਸਿੰਘ ਦੀ ਗਿ੍ਰਫ਼ਤਾਰੀ ਮਗਰੋਂ ਲਿਆ ਗਿਆ ਸੀ। ਹੁਣ ਦੇਖਣਾ ਹੋਵੇਗਾ ਕਿ ਇਸ ਚਿੱਠੀ ਦਾ ਜਵਾਬ ਕੇਂਦਰ ਵੱਲੋਂ ਕਿਸ ਰੂਪ ਵਿੱਚ ਆਉਂਦਾ ਹੈ।