(ਰਜਨੀਸ਼ ਰਵੀ) ਜਲਾਲਾਬਾਦ। ਨੈਸ਼ਨਲ ਐਵਾਰਡੀ ਸੇਵਾ ਮੁਕਤ ਅਧਿਆਪਕ, ਸਮਾਜ ਸੇਵੀ ਅਤੇ ਆਪ ਦੇ ਟਕਸਾਲੀ ਆਗੂ ਦੇਵ ਰਾਜ ਸ਼ਰਮਾ ਨੂੰ ਪੰਜਾਬ ਸਰਕਾਰ ਨੇ ਜਲਾਲਾਬਾਦ ਮਾਰਕੀਟ ਕਮੇਟੀ (Jalalabad Market Committee) ਦਾ ਨਵਾਂ ਚੇਅਰਮੈਨ ਨਾਮਜ਼ਦ ਕੀਤਾ ਹੈ। ਇਸ ਮੌਕੇ ਦੇਵ ਰਾਜ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮਾਰਕੀਟ ਕਮੇਟੀ ਦਾ ਚੇਅਰਮੈਨ ਹੋਣ ਦੇ ਨਾਤੇ ਕਿਸਾਨਾਂ ਅਤੇ ਆੜਤੀਆਂ ਨੂੰ ਜੋ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।
ਇਹ ਵੀ ਪੜ੍ਹੋ : ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਨਵ-ਨਿਯੁਕਤ ਅਧਿਆਪਕਾਂ ਦੀ ਟਰੇਨਿੰਗ ਹੋਈ ਸਮਾਪਤ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਲਈ ਸਾਫ਼ ਸੁਥਰੇ ਅਕਸ ਵਾਲੇ ਆਗੂ ਦੀ ਨਿਯੁਕਤੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਾਬੰਦ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਕੰਬੋਜ ਨੇ ਭਰੋਸਾ ਪ੍ਰਗਟਾਇਆ ਕਿ ਨਵੇਂ ਚੇਅਰਮੈਨ ਦੇਵ ਰਾਜ ਸ਼ਰਮਾ ਕਿਸਾਨਾਂ ਅਤੇ ਆੜਤੀ ਭਰਾਵਾਂ ਦੀ ਸੇਵਾ ਕਰਨਗੇ।