(ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ । ਹੁਸ਼ਿਆਰਪੁਰ ’ਚ ਇੱਕ ਕਾਰ ਬੇਕਾਬੂ ਹੋ ਕੇ ਨਹਿਰੀ ’ਚ ਜਾ ਡਿੱਗੀ, ਜਿਸ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਲਵਾੜਾ ਕਸਬਾ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੀ ਮਾਰੂਤੀ ਬਰੇਜ਼ਾ ਕਾਰ ਨਹਿਰ (Hoshiarpur Canal ) ਵਿੱਚ ਡਿੱਗ ਗਈ। ਇਸ ਦੌਰਾਨ ਹੁਸ਼ਿਆਰਪੁਰ ਤੋਂ ਆਏ ਗੋਤਾਖੋਰਾਂ ਨੇ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਕਾਰ ਵਿੱਚੋਂ ਇੱਕ ਲਾਸ਼ ਮਿਲੀ। ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਵੱਡੀ ਖਬਰ! ਹੁਣ ਇਨ੍ਹਾਂ ਨੂੰ ਰੋਡਵੇਜ ਦੀਆਂ ਬੱਸਾਂ ਦੇ ਕਿਰਾਏ ਵਿੱਚ ਮਿਲੇਗੀ ਛੋਟ
ਦੱਸਿਆ ਜਾ ਰਿਹਾ ਹੈ ਕਿ ਐਡਵੋਕੇਟ ਜੋਗਰਾਜ ਸਿੰਘ ਪਿਛਲੇ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ। ਉਹ ਪੰਜਾਬ ’ਚ ਘੁੰਮਣ ਲਈ ਆਏ ਸਨ। ਦੋ ਦਿਨਾਂ ਤੋਂ ਜੋਗਰਾਜ ਸਿੰਘ ਤਲਵਾੜਾ ਵਿੱਚ ਹੀ ਘੁੰਮ ਰਿਹਾ ਸੀ। ਜਦੋਂ ਉਹ ਸ਼ਾਹ ਨਾਹਰ ਬੈਰਾਜ ਰਾਹੀਂ ਤਲਵਾੜਾ ਵੱਲ ਜਾ ਰਿਹਾ ਸੀ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਮੌਕੇ ’ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।