ਟਰਾਂਸਪੋਰਟਰਾਂ ਨੇ ਆਰਟੀਏ ਦਫਤਰ ਮੂਹਰੇ ਲਗਾਇਆ ਧਰਨਾ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਦਫ਼ਤਰ ਦੀ ਕਾਰਗੁਜ਼ਾਰੀ ਤੋਂ ਨਾ ਖੁਸ਼ ਟ੍ਰਾਂਸਪੋਰਟਰਾਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਸਥਿਤ ਦਫਤਰ ਮੂਹਰੇ ਧਰਨਾ ਦਿੱਤਾ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਮੌਸਮ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਨਾ ਕੀਤਾ ਗਿਆ ਤਾਂ ਉਹਨਾਂ ਦਾ ਸੰਘਰਸ਼ ਆਰਟੀਏ ਮੰਤਰੀ ਦੇ ਬੂਹੇ ਤੱਕ ਪੁੱਜ ਸਕਦਾ ਹੈ। ਆਗੂਆਂ ਦੱਸਿਆ ਕਿ ਉਹਨਾਂ ਦੀਆਂ ਸੈਂਕੜੇ ਸਕੂਲ ਬੱਸਾਂ ਤੇ ਟੈਕਸੀਆਂ ਪੰਜ ਪੰਜ ਸਾਲਾਂ ਤੋਂ ਆਰ ਸੀ ਦੀ ਉਡੀਕ ‘ਚ ਹਨ। ਉਹ ਸਰਕਾਰ ਨੂੰ ਟੈਕਸ ਭਰ ਰਹੇ ਹਨ, ਬਾਵਜੂਦ ਇਸਦੇ ਉਹਨਾਂ ਨੂੰ ਖੱਜਲ ਖੁਆਰੀਆਂ ਨਾਲ ਜੂਝਣਾ ਪੈ ਰਿਹਾ ਹੈ। (Ludhiana News)