ਗੁਰੂਹਰਸਹਾਏ (ਵਿਜੈ ਹਾਂਡਾ/ਸੱਤਪਾਲ ਥਿੰਦ) । ਹਲਕਾ ਗੁਰੂਹਰਸਹਾਏ (Guruharsahai) ਦੇ ਪਿੰਡ ਚੱਕ ਮਹੰਤਾਂ ਵਾਲਾ ਵਿਖੇ ਇਕ ਵਿਆਹੁਤਾ ਦੀ ਭੇਦਭਰੇ ਹਾਲਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੇਹਾ(22) ਪੁੱਤਰੀ ਬਲਦੇਵ ਰਾਮ ਵਾਸੀਂ ਮਹੰਤਾਂ ਵਾਲਾ ਦੇ ਪਿਤਾ ਨੇ ਦੱਸਿਆਂ ਕਿ ਮੇਰੀ ਲੜਕੀ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਤੇ ਸਹੁਰੇ ਪਰਿਵਾਰ ਵਲੋਂ ਅਕਸਰ ਉਸ ਨੂੰ ਤੰਗ ਪ੍ਰੇਸਾਨ ਕੀਤਾ ਜਾਂਦਾ ਸੀ ਤੇ ਦਾਜ ਦਹੇਜ ਦੀ ਮੰਗ ਲੜਕੇ ਤੇ ਉਸਦੇ ਸਹੁਰੇ ਪਰਿਵਾਰ ਵਲੋਂ ਕੀਤੀ ਜਾਂਦੀ ਸੀ ਤੇ ਕੱਲ ਵੀ ਮੇਰੀ ਲੜਕੀ ਦੀ ਕੁੱਟਮਾਰ ਕੀਤੀ ਗਈ ਸੀ ਤੇ ਅੱਜ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਜਦੋਂ ਮ੍ਰਿਤਕਾਂ ਦੇ ਸਹੁਰੇ ਪਰਿਵਾਰ ਤੇ ਪਤੀ ਨਾਲ ਸੰਪਰਕ ਕਰਨਾ ਚਾਹਿਆ ਤਾਂ ਸੰਪਰਕ ਨਹੀਂ ਹੋ ਸਕਿਆ। ਉਧਰ ਇਸ ਮਾਮਲੇ ਸਬੰਧੀ ਜਦੋਂ ਥਾਣਾ ਗੁਰੂਹਰਸਹਾਏ ਦੇ ਮੁਖੀ ਜਸਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆਂ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।













