ਆਮ ਆਦਮੀ ਪਾਰਟੀ ਨੇ ਹਮੇਸ਼ਾ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਪਹਿਲ ਦਿੱਤੀ
ਜਲਾਲਾਬਾਦ (ਰਜਨੀਸ਼ ਰਵੀ)। ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਬਣਾਏ ਗਏ ਦੇਵ ਰਾਜ ਸ਼ਰਮਾ ਅਤੇ ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਬਣਾਏ ਗਏ ਕੁਲਦੀਪ ਸਿੰਘ ਸੰਧੂ ਨੇ ਅੱਜ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਵਿਧਾਇਕ ਜਗਦੀਪ ਕਬੋਜ ਗੋਲਡੀ ਦਾ ਧੰਨਵਾਦ ਕੀਤਾ । ( Market Committee)
ਇਹ ਵੀ ਪੜ੍ਹੋ : ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ
ਇਸ ਮੌਕੇ ਅਰਨੀ ਵਾਲਾ ਤੋਂ ਵੱਖ-ਵੱਖ ਸਮਾਜਸੇਵੀ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਕੁਲਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਉਸ ਤੋਂ ਬਾਅਦ ਸ਼ਹਿਰ ਦੀਆਂ ਲੱਗਭਗ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੇ ਦੇਵ ਰਾਜ ਸ਼ਰਮਾ ਦੀ ਨਿਯੁਕਤੀ ’ਤੇ ਖ਼ੁਸ਼ੀ ਜਤਾਈ
ਇਸ ਮੌਕੇ ਵਿਧਾਇਕ ਗੋਲਡੀ ਕੰਬੋਜ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਵੱਡੇ-ਵੱਡੇ ਅਹੁਦੇ ਦਿੱਤੇ ਜਾਂਦੇ ਹਨ ਅਤੇ ਇਸ ਵਾਰ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ। ( Market Committee)
ਚੇਅਰਮੈਨਾਂ ਦੀ ਸੂਚੀ ਵਿਚ ਇਹ ਰਵਾਇਤ ਵੇਖਣ ਨੂੰ ਮਿਲੀ ਹੈ ਕਿ ਪੁਰਾਣੀਆਂ ਰਵਾਇਤੀ ਪਾਰਟੀਆ ਦੀ ਤਰਾਂ ਆਮ ਆਦਮੀ ਪਾਰਟੀ ਨੇ ਕਿਸੇ ਵੀ ਤਰ੍ਹਾਂ ਦੇ ਪੈਰਾਸ਼ੂਟ ਨਾਲ ਉਮੀਦਵਾਰ ਨਹੀਂ ਉਤਾਰੇ ਸਗੋਂ ਪਾਰਟੀ ਵਰਕਰਾਂ ਵਿੱਚੋਂ ਹੀ ਮਿਹਨਤੀ ਅਤੇ ਹੋਣਹਾਰ ਵਿਅਕਤੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ ।