National Highway ’ਚ ਰੁਕਾਵਟ ਨਾ ਆਉਣ ਦੇਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
ਚੰਡੀਗੜ੍ਹ। ਜੰਮੂ-ਕਸਮੀਰ ਤੋਂ ਕੰਨਿਆਕੁਮਾਰੀ ਤੱਕ ਦੇਸ਼ ਦੇ ਸਭ ਤੋਂ ਲੰਬੇ ਹਾਈਵੇਅ ਐੱਨਐੱਚ 44 (National Highway) ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਜਸਟਿਸ ਮੰਜਰੀ ਨਹਿਰੂ ਕੌਲ ਅਤੇ ਜਸਟਿਸ ਮਨੀਸ਼ਾ ਬੱਤਰਾ ਦੀ ਡਿਵੀਜਨ ਬੈਂਚ ਨੇ ਕਿਹਾ ਕਿ ਹਾਈਵੇਅ ਦੇਸ਼ ਦੀ ਜੀਵਨ ਰੇਖਾ ਹੈ ਅਤੇ ਇੱਕ ਸਿਰੇ ਨੂੰ ਦੂਜੇ ਸਿਰੇ ਨਾਲ ਜੋੜਨ ਦਾ ਕੰਮ ਕਰਦਾ ਹੈ। ਅਜਿਹੀ ਸਥਿਤੀ ਵਿੱਚ ਹਾਈਵੇਅ ਆਵਾਜਾਈ ਲਈ ਪੂਰੀ ਤਰ੍ਹਾਂ ਖੁੱਲ੍ਹਾ ਰਹਿਣਾ ਜ਼ਰੂਰੀ ਹੋ ਜਾਂਦਾ ਹੈ। ਹਰਿਆਣਾ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਾਈਵੇਅ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।
ਜੇਕਰ ਹਾਈਵੇਅ ਨੂੰ ਜਾਮ ਕਰਨ ਲਈ ਭੀੜ ਹੁੰਦੀ ਹੈ ਤਾਂ ਸਥਾਨਕ ਪ੍ਰਸ਼ਾਸਨ ਆਖਰੀ ਉਪਾਅ ਵਜੋਂ ਬਲ ਦੀ ਵਰਤੋਂ ਕਰ ਸਕਦਾ ਹੈ। ਬੈਂਚ ਨੇ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੂੰ ਇਸ ਮਾਮਲੇ ਵਿੱਚ ਲੋੜੀਂਦੇ ਕਦਮ ਚੁੱਕਣ ਅਤੇ ਇੱਕ ਹਫਤੇ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਗਲੀ ਸੁਣਵਾਈ 13 ਜੂਨ ਨੂੰ ਤੈਅ ਕੀਤੀ ਗਈ ਹੈ। ਕੁਰੂਕਸ਼ੇਤਰ ਦੇ ਵਸਨੀਕ ਰਣਦੀਪ ਤੰਵਰ ਵੱਲੋਂ ਇੱਕ ਅਰਜੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਭਾਰਤੀ ਕਿਸਾਨ ਯੂਨੀਅਨ ਨੇ ਸੂਰਜਮੁਖੀ ਦੀ ਫਸਲ ਦੀ ਤੁਰੰਤ ਖਰੀਦ ਨਾ ਹੋਣ ’ਤੇ ਐੱਨਐੱਚ 44 ਨੂੰ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਕਿਸਾਨਾਂ ਦੀ ਮਹਾਪੰਚਾਇਤ ’ਚ ਇਹ ਚਿਤਾਵਨੀ ਦਿੱਤੀ ਗਈ ਹੈ। ਇਸ ਸਬੰਧੀ ਵੀਡੀਓ ਰਿਕਾਰਡਿੰਗ ਪੇਸ਼ ਕੀਤੀ ਗਈ ਅਤੇ ਕਿਹਾ ਗਿਆ ਕਿ ਪ੍ਰਸ਼ਾਸਨ ਨੂੰ ਟਰੈਫਿਕ ਮੋੜਨ ਦੀ ਵੀ ਸਲਾਹ ਦਿੱਤੀ ਗਈ ਹੈ।
ਇਹ ਹੈ ਪੂਰਾ ਮਾਮਲਾ | National Highway
ਸਰਕਾਰ ਵੱਲੋਂ 2 ਜੂਨ ਨੂੰ ਸਿੱਖਿਆ ਮੰਤਰੀ ਕੰਵਰਪਾਲ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਭਾਕਿਯੂ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ ਪਰ ਕੋਈ ਹੱਲ ਨਹੀਂ ਨਿਕਲਿਆ। ਸ਼ਾਹਬਾਦ ਇਲਾਕੇ ਵਿੱਚ ਕਰੀਬ 33 ਹਜ਼ਾਰ ਏਕੜ ਵਿੱਚ ਸੂਰਜਮੁਖੀ ਹੈ। 1 ਜੂਨ ਤੋਂ ਪਹਿਲਾਂ ਹੈਫੇਡ ਵੱਲੋਂ ਸਿਰਫ 50 ਹਜਾਰ ਕੁਇੰਟਲ ਸੂਰਜਮੁਖੀ ਖਰੀਦਣ ਦਾ ਨੋਟੀਫਿਕੇਸਨ ਆਇਆ ਸੀ। ਬਾਅਦ ਵਿੱਚ ਇਸ ਨੂੰ ਭਾਵੰਤਰ ਵਿੱਚ ਸਾਮਲ ਕੀਤਾ ਗਿਆ। ਕਿਸਾਨ ਭਾਵੰਤਰ ਹੇਠ ਸੂਰਜਮੁਖੀ ਵੇਚਣ ਲਈ ਤਿਆਰ ਨਹੀਂ ਹਨ। ਭਾਕਿਯੂ ਨੇ ਸਰਕਾਰ ਨੂੰ 6 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਸੀ।
ਮੰਗਲਵਾਰ ਨੂੰ ਅਲਟੀਮੇਟਮ ਪੂਰਾ ਹੋਣ ’ਤੇ ਭਾਕਿਯੂ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਮਹਾਪੰਚਾਇਤ ਬੁਲਾਈ। ਇਸ ’ਚ ਅਧਿਕਾਰੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਕਰਨ ਦਾ ਭਰੋਸਾ ਨਹੀਂ ਦੇ ਸਕੇ। ਇਸ ਸਬੰਧੀ ਚੜੂਨੀ ਨੇ ਐਲਾਨ ਕੀਤਾ ਕਿ ਕਿਸਾਨ ਐਨ.ਐਚ. ਪੁਲਿਸ ਵੀ ਚੌਕਸ ਹੋ ਗਈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ ਪਰ ਕਿਸਾਨਾਂ ਨੇ ਚਕਮਾ ਦੇ ਕੇ ਨੈਸਨਲ ਹਾਈਵੇਅ ’ਤੇ ਜਾ ਕੇ ਜਾਮ ਲਾ ਦਿੱਤਾ।