ਹਜ਼ਾਰਾ ਦੀ ਗਿਣਤੀ ਵਿੱਚ ਕਿਸਾਨ ਹੋਏ ਇੱਕਠੇ | Kisan Morcha
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਕਿਸਾਨੀਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (Kisan Morcha) ਗੈਰ ਰਾਜਨੀਤਿਕ ਵੱਲੋਂ ਅੱਜ ਘਿਰਾਓ ਕਰਕੇ ਪੱਕਾ ਮੋਰਚਾ ਲਗਾ ਦਿੱਤਾ ਹੈ। ਇਸ ਧਰਨੇ ‘ਚ ਗੈਰ ਰਾਜਨੀਤਿਕ ਸੰਯੁਕਤ ਮੋਰਚੇ ਦੀਆਂ 16 ਜਥੇਬੰਦੀਆਂ ਸ਼ਾਮਲ ਹਨ,ਜਿਨ੍ਹਾਂ ਦੇ ਵੱਡੀ ਗਿਣਤੀ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਧਰਨੇ ‘ਚ ਪਹੁੰਚ ਰਹੇ ਹਨ।
ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਕਿਸਾਨੀ ਮੰਗਾਂ ਸਬੰਧੀ ਗੱਲਬਾਤ ਕਰਕੇ ਇਨ੍ਹਾਂ ਦਾ ਹੱਲ ਨਹੀਂ ਕਰਦੀ ਓਨਾ ਚਿਰ ਧਰਨਾ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਜਨਰਲ ਕੈਟਾਗਰੀ ਲਈ ਬੰਦ ਪਏ ਮੋਟਰ ਕੁਨੈਕਸ਼ਨ ਚਾਲੂ ਕੀਤੇ ਜਾਣ ਅਤੇ ਹਰੇਕ ਕਿਸਾਨ ਨੂੰ ਘੱਟੋ-ਘੱਟ ਇਕ ਮੋਟਰ ਕੁਨੈਕਸ਼ਨ ਜਰੂਰ ਦਿੱਤਾ ਜਾਵੇ। ਪਾਵਰਕੌਮ ਵੱਲੋਂ ਲਗਾਏ ਜਾ ਰਹੇ ਸਮਾਰਟ ਮੀਟਰ ਬੰਦ ਕੀਤੇ ਜਾਣ । ਇਸ ਦੇ ਨਾਲ ਹੀ ਕਿਸਾਨਾਂ ਦੀਆਂ ਲੱਗਭੱਗ ਇੱਕ ਦਰਜਨ ਤੋਂ ਵੱਧ ਮੰਗਾਂ ਸਬੰਧੀ ਪਾਵਰਕੌਮ ਅਤੇ ਸਰਕਾਰ ਨੂੰ ਘੇਰਿਆ ਗਿਆ।