(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। (Punjab Cabinet Meeting ) ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਾਕ ’ਸਰਕਾਰ ਤੁਹਾਡੇ ਦੁਆਰ’ ਕੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਸੀਐਮ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਵੀ ਜਲਦੀ ਦੇਣ ਲਈ ਕਿਹਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ 12 ਕਰੋੜ ਦੀ ਹੈਰੋਇਨ ਤੇ ਕਾਰ ਜ਼ਬਤ
ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ ..ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ…ਬਾਕੀ ਵੇਰਵੇ ਜਲਦੀ..
— Bhagwant Mann (@BhagwantMann) June 8, 2023