ਸੰਗੀਤ ਤੇ ਫਿਲਮ ਅਵਾਰਡ ਸ਼ੁਰੂ ਹੋਣਗੇ | Heritage Festival
ਚੰਡੀਗੜ੍ਹ। ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅੱਜ ਸੂਬੇ ਦੇ ਵਿਰਾਸਤੀ ਮੇਲੇ ਦਾ ਐਲਾਨ ਕਰਨਗੇ। ਇਸ ਸਬੰਧੀ ਉਹ ਦੁਪਹਿਰ 12 ਵਜੇ ਚੰਡੀਗੜ੍ਹ ਸੈਕਟਰ-17 ਸਥਿਤ ਹੋਟਲ ਸ਼ਿਵਾਲਿਕ ਵਿਊ ਵਿਖੇ ‘ਰੰਗਲਾ ਪੰਜਾਬ’ ਦੀ ਸ਼ੁਰੂਆਤ ਕਰਕੇ ਜਾਣਕਾਰੀ ਦੇਣਗੇ। ਇਸ ਵਿਰਾਸਤੀ ਮੇਲੇ ਦਾ ਉਦੇਸ਼ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨਾ ਹੈ।
ਇਹ ਵੀ ਪੜ੍ਹੋ : ਸ਼ਰਾਬ ਦੀ ਕਮਾਈ ਸਿਹਤ ਦੀ ਬਰਬਾਦੀ
ਪੰਜਾਬ ਦੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਹੈਰੀਟੇਜ ਫੈਸਟੀਵਲ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੋਗਰਾਮ ਕਰਵਾਏ ਜਾਣਗੇ। ਪੰਜਾਬੀ ਸੰਗੀਤ ਅਤੇ ਫਿਲਮ ਅਵਾਰਡ ਵੀ ਸ਼ੁਰੂ ਕੀਤੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਟਰੈਵਲ ਮਾਰਟ ਅਤੇ ਪੰਜਾਬ ਟੂਰਿਜਮ ਸਮਿਟ ਵੀ ਕਰਵਾਏ ਜਾਣਗੇ। ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਵੱਖ-ਵੱਖ ਪ੍ਰੋਗਰਾਮ ਸਾਰਾ ਸਾਲ ਆਯੋਜਿਤ ਹੁੰਦੇ ਰਹਿਣਗੇ।
ਹੈਰੀਟੇਜ ਫੈਸਟੀਵਲ ਦਾ ਫਾਰਮੈਟ ਮੁੱਖ ਮੰਤਰੀ ਨੂੰ ਦਿਖਾਇਆ | Heritage Festival
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸੀਐਮ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਸੀ। ਇਸ ਦੇ ਨਾਲ ਹੀ ਸੈਰ ਸਪਾਟਾ ਮੰਤਰੀ ਨੇ ਸੀਐਮ ਨੂੰ ਹੈਰੀਟੇਜ ਫੈਸਟੀਵਲ ਨਾਲ ਸਬੰਧਤ ਫਾਰਮੈਟ ਵੀ ਦਿਖਾਇਆ। ਪੰਜਾਬ ਵਿੱਚ ਸੈਰ-ਸਪਾਟੇ ਨੂੰ ਨਵੀਂ ਪਛਾਣ ਦੇਣ ਅਤੇ ਪੰਜਾਬੀ ਸੱਭਿਆਚਾਰ ਨੂੰ ਵਿਸਵ ਭਰ ਵਿੱਚ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਇਸ ਵਿਰਾਸਤੀ ਮੇਲੇ ਦਾ ਆਯੋਜਨ ਕਰਨ ਜਾ ਰਹੀ ਹੈ।