ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਹੋਵੇਗਾ ਮੁੱਖ ਏਜੰਡਾ : ਅਨੁਪ੍ਰਿਤਾ ਜੌਹਲ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਜਾਰੀ ਕੀਤੇ ਤਾਜਾ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਅਤੇ ਦਿਹਾਤੀ ਖੇਤਰਾਂ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਵਾਉਣਾ ਉਨ੍ਹਾਂ ਦਾ ਮੁੱਖ ਏਜੰਡਾ ਹੋਵੇਗਾ। (Patiala News)
ਇਹ ਵੀ ਪੜ੍ਹੋ : ਹਰਿਆਣਾ ‘ਚ ਕਿਸਾਨਾਂ ਨੇ ਗੱਡੇ ਟੈਂਟ, ਕੀਤਾ ਹਾਈਵੇਅ ਜਾਮ
ਜਿਕਰਯੋਗ ਹੈ ਕਿ ਅਨੁਪ੍ਰਿਤਾ ਜੌਹਲ ਨੇ ਇਸ ਤੋਂ ਪਹਿਲਾਂ ਬਤੌਰ ਐਸ.ਡੀ.ਐਮ. ਸਮਰਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਬਾਅਦ ਵਿੱਚ ਵਧੀਕ ਡਿਪਟੀ ਕਮਿਸ਼ਨਰ (Patiala News) ਵਜੋਂ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਵੱਲੋਂ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਂਲਣ ਸਮੇਂ ਏ.ਡੀ.ਸੀ. (ਆਰ.ਡੀ) ਦਫ਼ਤਰ ਦੇ ਅਮਲੇ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।