(ਗੁਰਪ੍ਰੀਤ ਸਿੰਘ) ਸੰਗਰੂਰ। ਸਿੱਖਿਆ ਪ੍ਰੋਵਾਈਡਰ ਟੀਚਰਜ਼ ਯੂਨੀਅਨ ਦੀ ਅਗਵਾਈ ਹੇਠ ਕੱਚੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਮੁੱਖ ਸੜਕ ’ਤੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਕੁਝ ਅਧਿਆਪਕ ਨੇੜਲੇ ਪਿੰਡ ਖੁਰਾਣਾ ਵਿੱਚ ਸਥਿਤ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ’ਤੇ ਵਾਅਦੇ ਤੋਂ ਮੁਕਰਨ ਦੇ ਦੋਸ਼ ਲਾਏ। (Raw Teacher)
ਇਹ ਵੀ ਪੜ੍ਹੋ : ਮੋਗਾ ਸਵਰਨਕਾਰ ਕਤਲ ਕਾਂਡ: ਸਮੁੱਚੇ ਪੰਜਾਬ ’ਚ ਸੁਨਿਆਰੇ ਭਾਈਚਾਰੇ ਨੇ ਰੋਸ ਵਜੋਂ ਰੱਖਿਆ ਬੰਦ
ਇਸ ਤੋਂ ਪਹਿਲਾਂ ਕੱਚੇ ਅਧਿਆਪਕ ਮਿਲਕ ਪਲਾਂਟ ਅੱਗੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਨਿਵਾਸ ਅੱਗੇ ਰੋਸ ਮਾਰਚ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਨੇ ਕਿਹਾ ਕਿ ਸੂਬਾ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਸਾਰਥਕ ਹੱਲ ਨਹੀਂ ਨਿਕਲ ਰਿਹਾ। ਸੂਬਾ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰਨ ਤੋਂ ਸੂਬਾ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੀਟਿੰਗ ਕਰਵਾਉਣ ਦੇ ਭਰੋਸੇ ਮਗਰੋਂ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।