ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ ‘ਵਿਜਨ ਦਸਤਾਵੇਜ’ ਜਾਰੀ ਕੀਤਾ ਅਤੇ ਇਸ ਦਸਤਾਵੇਜ ਨੂੰ ਪ੍ਰਗਤੀਸੀਲ ਅਤੇ ਖੁਸਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਆਪਣੇ ਦਫਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਹ ਦਸਤਾਵੇਜ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੀ ਆਰਥਿਕਤਾ ਅਤੇ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਦੀ ਫੌਰੀ ਲੋੜ ‘ਤੇ ਜੋਰ ਦਿੱਤਾ। ਉਨਾਂ ਕਿਹਾ ਕਿ ਇਹ ਦਸਤਾਵੇਜ ਭਾਰਤ ਦੀ ਆਜਾਦੀ ਦੇ 100ਵੇਂ ਸਾਲ ਪੂਰੇ ਹੋਣ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਉਮੀਦ ਬੰਨਦਾ ਹੈ।
ਇਹ ਵੀ ਪੜ੍ਹੋ : ਕਰੂਕਸ਼ੇਤਰ ’ਚ ਕਿਸਾਨਾਂ ਦਾ ਮੋਰਚਾ ਖਤਮ
ਉਨਾਂ ਕਿਹਾ ਕਿ ਇਸ ਦਸਤਾਵੇਜ ਵਿੱਚ 9 ਵਿਭਾਗੀ ਸੈਕਸਨ ਅਤੇ 16 ਸਮਾਜਿਕ-ਆਰਥਿਕ ਸੂਚਕ-ਅਧਾਰਿਤ ਸਬ-ਸੈਕਸ਼ਨ ਸਾਮਲ ਹਨ ਜਿਸ ਵਿਚ ਮੌਜੂਦਾ ਸਥਿਤੀ, ਸੂਬੇ ਨੂੰ ਦਰਪੇਸ਼ ਮੁੱਖ ਚੁਣੌਤੀਆਂ ਅਤੇ ਇਨਾਂ ਚੁਣੌਤੀਆਂ ਨੂੰ ਦੂਰ ਕਰਨ ਲਈ ਥੋੜੇ ਚਿਰੀ ਅਤੇ ਲੰਮੇ ਮਿਆਦ ਦੀਆਂ ਰਣਨੀਤੀਆਂ ਉਲੀਕੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਦਸਤਾਵੇਜਾਂ ਅਨੁਸਾਰ ਅਰਥਵਿਵਸਥਾ ਦੀ ਵਿਕਾਸ ਦਰ ਨੂੰ ਸਾਲ 2030 ਤੱਕ ਸਾਲਾਨਾ 7.5 ਫੀਸਦੀ ਅਤੇ 2047 ਤੱਕ 10 ਫੀਸਦੀ ਹਾਸਲ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਸਤਾਵੇਜ ਦਾ ਉਦੇਸ ਸਾਲ 2030 ਤੱਕ ਨਿਵੇਸ-ਜੀ.ਐਸ.ਡੀ.ਪੀ. ਅਨੁਪਾਤ ਨੂੰ 25 ਫੀਸਦੀ ‘ਤੇ ਲਿਆਉਣਾ ਅਤੇ ਸੂਬੇ ਵਿੱਚ ਨਿਵੇਸ ਦੇ ਮਾਹੌਲ ਨੂੰ ਸੁਧਾਰ ਕੇ ਅਤੇ ਉਦਯੋਗਿਕ ਪ੍ਰੋਜੈਕਟਾਂ ਦੀ ਸਮਾਂਬੱਧ ਅਤੇ ਮੁਸਕਲ ਰਹਿਤ ਪ੍ਰਵਾਨਗੀ ਲਈ ਆਰਥਿਕ ਪ੍ਰਸਾਸਨਿਕ ਸੁਧਾਰਾਂ ਦੀ ਸੁਰੂਆਤ ਰਾਹੀਂ ਸਾਲ 2047 ਤੱਕ ਪੰਜਾਬ ਦੇ ਨਿਵੇਸ-ਜੀ.ਐਸ.ਡੀ.ਪੀ. ਅਨੁਪਾਤ ਨੂੰ 32 ਫੀਸਦੀ ਤੱਕ ਬਹਾਲ ਕਰਨਾ ਹੈ। ਉਨਾਂ ਕਿਹਾ ਕਿ ਸੇਵਾ ਖੇਤਰ/ਤੇਜ਼ ਰਫਤਾਰ ਵਾਲੀਆਂ ਸੇਵਾਵਾਂ ਜਿਵੇਂ ਕਿ ਬੀ.ਪੀ.ਓ., ਆਨਲਾਈਨ ਸਿੱਖਿਆ, ਸੋਸਲ ਮੀਡੀਆ ਅਤੇ ਮਨੋਰੰਜਨ ਸਮੇਤ ਸੂਚਨਾ ਤਕਨਾਲੋਜੀ ਅਧਾਰਿਤ ਸੇਵਾਵਾਂ (ਆਈ.ਟੀ.ਈ.ਐਸ.) ਵਿਕਸਤ ਕੀਤੀਆਂ ਜਾਣਗੀਆਂ ਅਤੇ ਸੇਵਾ ਖੇਤਰ ਵਿੱਚ ਡਿਜੀਟਲ ਤਕਨਾਲੋਜੀਆਂ ਦੀ ਵਰਤੋਂ ਨੂੰ ਵੀ ਉਤਸਾਹਿਤ ਕੀਤਾ ਜਾਵੇਗਾ। (Punjab Vision 2047)
ਭਗਵੰਤ ਮਾਨ ਨੇ ਕਿਹਾ ਕਿ ਰੁਜਗਾਰਯੋਗਤਾ ਅਤੇ ਸਟਾਰਟਅੱਪ ਈਕੋ-ਸਿਸਟਮ ਨੂੰ ਬਿਹਤਰ ਬਣਾਉਣ ਲਈ ਸਾਰੇ ਖੇਤਰਾਂ ਵਿੱਚ ਨਿਵੇਸ ਨੂੰ ਹੁਲਾਰਾ ਦੇ ਕੇ ਅਤੇ ਉਦਯੋਗਾਂ ਅਤੇ ਵਿਦਿਅਕ ਅਦਾਰਿਆਂ ਵਿਚਕਾਰ ਤਾਲਮੇਲ ਪੈਦਾ ਕਰਕੇ ਵਧੀਆ ਨੌਕਰੀਆਂ ਪੈਦਾ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਆਰਥਿਕਤਾ ਦੀ ਵਿੱਤੀ ਸਿਹਤ ਵਿੱਚ ਸੁਧਾਰ ਲਈ ਢੁਕਵੀਂ ਰਣਨੀਤੀ ਦੂਰਦਰਸ਼ੀ ਵਿੱਤੀ ਪ੍ਰਬੰਧਨ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਨਾਖਤ ਕੀਤੇ ਗਏ ਵੱਖ-ਵੱਖ ਸੈਕਟਰਾਂ ਲਈ ਟੀਚੇ ਅਤੇ ਰਣਨੀਤੀਆਂ ਤਿਆਰ ਕੀਤੀਆਂ ਗਈਆਂ ਹਨ।
ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਬਰਾਬਰ ਅਤੇ ਸਥਿਰ ਵਿਕਾਸ ਨੂੰ ਯਕੀਨੀ ਬਣਾਏਗਾ ‘ਪੰਜਾਬ ਵਿਜ਼ਨ ਦਸਤਾਵੇਜ਼’
ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸੈਕਟਰਾਂ ਵਿੱਚ ਅਰਥਵਿਵਸਥਾ, ਵਿੱਤ, ਉਦਯੋਗ, ਰੁਜਗਾਰ, ਖੇਤੀਬਾੜੀ, ਪੇਂਡੂ ਵਿਕਾਸ, ਸਥਿਰ ਸਹਿਰ ਅਤੇ ਕਮਿਊਨਿਟੀਜ਼, ਬੁਨਿਆਦੀ ਢਾਂਚਾ, ਸਮੂਹਿਕ ਅਤੇ ਬਰਾਬਰੀ ਵਾਲੀ ਸਿੱਖਿਆ, ਸਿਹਤ ਬੁਨਿਆਦੀ ਢਾਂਚਾ ਅਤੇ ਪ੍ਰਬੰਧ, ਲਿੰਗ ਸਮਾਨਤਾ ਦੀ ਪ੍ਰਾਪਤੀ, ਕੁਦਰਤੀ ਸਰੋਤ, ਕਿਫਾਇਤੀ ਤੇ ਸਾਫ ਊਰਜਾ ਸਾਮਲ ਹਨ। ਇਸੇ ਤਰਾਂ ਜਲਵਾਯੂ ਤੇ ਕੁਦਰਤੀ ਸਰੋਤ ਸੰਭਾਲ, ਤਕਨੀਕੀ ਤਰੱਕੀ, ਸਾਸਨ, ਸੁਰੱਖਿਆ ਅਤੇ ਸੁਰੱਖਿਅਤ ਤੇ ਸੁਘੜ ਆਵਾਜਾਈ ਪ੍ਰਬੰਧਨ ਪ੍ਰਣਾਲੀ ਵੀ ਸ਼ਾਮਲ ਹੈ। ਉਨਾਂ ਕਿਹਾ ਕਿ ਇਸ ਦਸਤਾਵੇਜ ਦਾ ਵਿਆਪਕ ਉਦੇਸ ਨਾਗਰਿਕਾਂ ਨੂੰ ਸਨਮਾਨਜਨਕ ਜੀਵਨ ਬਤੀਤ ਕਰਨਾ ਹੈ। ਭਗਵੰਤ ਮਾਨ ਨੇ ਜੋਰ ਦੇ ਕੇ ਕਿਹਾ ਕਿ ਇਸ ਵਿਜਨ ਦੀ ਭਾਵਨਾ ਗਰੀਬੀ ਅਤੇ ਭੁੱਖਮਰੀ ਦਾ ਖਾਤਮਾ, ਰੋਜੀ-ਰੋਟੀ ਅਤੇ ਆਸਰਾ ਯਕੀਨੀ ਬਣਾਉਣਾ, ਸਾਰਿਆਂ ਲਈ ਬਰਾਬਰ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਪ੍ਰਬੰਧ, ਲੋੜੀਂਦਾ ਸੈਨੀਟੇਸਨ ਨੈਟਵਰਕ ਅਤੇ ਬਿਜਲੀ ਦੀ ਉਪਲੱਬਧਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਟੀਚਿਆਂ ਨੂੰ ਭੂਗੋਲਿਕ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਦੂਰ ਕਰਨ ਦੇ ਉਦੇਸ ਨਾਲ ਹਾਸਲ ਕੀਤਾ ਜਾਵੇਗਾ। ਇਸ ਦਸਤਾਵੇਜ ਦਾ ਉਦੇਸ ਵੱਖ-ਵੱਖ ਪ੍ਰਸਾਸਨਿਕ ਵਿਭਾਗਾਂ ਅਤੇ ਏਜੰਸੀਆਂ ਵੱਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਲਈ ਯਤਨਾਂ ਨੂੰ ਜੋੜਨਾ ਹੈ। ਉਨਾਂ ਨੇ ਉਮੀਦ ਪ੍ਰਗਟਾਈ ਕਿ ਇਹ ਦਸਤਾਵੇਜ ਵਿਸਾਲ ਜਨਤਕ ਹਿੱਤਾਂ ਵਿੱਚ ਪ੍ਰਸਾਸਨਿਕ ਤੌਰ ਉਤੇ ਹਰੇਕ ਪੱਧਰ ‘ਤੇ ਕਾਰਵਾਈ ਲਈ ਵਧੇਰੇ ਤਾਲਮੇਲ ਲਿਆਏਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਸਤਾਵੇਜ ਵਿੱਚ ਉਜਾਗਰ ਕੀਤੇ ਗਏ ਟੀਚਿਆਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪ੍ਰਸਾਸਨ ਦੇ ਵੱਖ-ਵੱਖ ਪੱਧਰਾਂ ‘ਤੇ ਪਹਿਲਾਂ ਹੀ ਕੁਝ ਸਮਝਦਾਰੀ ਵਾਲੇ ਕਦਮ ਚੁੱਕੇ ਹਨ।
ਸਾਲ 2030 ਅਤੇ 2047 ਤੱਕ ਇਸ ਦਸਤਾਵੇਜ਼ ਵਿੱਚ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਯਤਨਸੀਲ (Punjab Vision 2047)
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕ੍ਰਮਵਾਰ ਸਾਲ 2030 ਅਤੇ 2047 ਤੱਕ ਇਸ ਦਸਤਾਵੇਜ਼ ਵਿੱਚ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਯਤਨਸੀਲ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵਿਜਨ ਦਸਤਾਵੇਜ ਵਿੱਚ ਪ੍ਰਸਤਾਵਿਤ ਟੀਚਿਆਂ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਦਸਤਾਵੇਜ ਸੂਬੇ ਨੂੰ ਉੱਚ ਆਰਥਿਕ ਵਿਕਾਸ ਦੀ ਲੀਹ ‘ਤੇ ਲਿਆਏਗਾ, ਜਿਸ ਨਾਲ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ।