(Murder Case) ਪੁਲਿਸ ਨੇ ਪਿੰਡ ਬੁਰਜ ਸਿੱਧਵਾਂ ‘ਚ ਹੋਏ ਡਾਕਟਰ ਦੇ ਕਤਲ ਦੀ ਗੁੱਥੀ 72 ਘੰਟਿਆਂ ‘ਚ ਸੁਲਝਾਈ
- ਪਤਨੀ ਹੀ ਨਿਕਲੀ ਪਤੀ ਦੀ ਕਾਤਲ : ਐਸ.ਐਸ.ਪੀ
(ਮਨੋਜ) ਮਲੋਟ। ਪਿੰਡ ਬੁਰਜ ਸਿੱਧਵਾਂ ਵਿਖੇ 9-10 ਜੂਨ ਦੀ ਦਰਮਿਆਨੀ ਰਾਤ ਨੂੰ ਇੱਕ ਆਰਐਮਪੀ ਡਾਕਟਰ ਦੇ ਕਤਲ ਮਾਮਲੇ ਦੀ ਪੁਲਿਸ ਨੇ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਖੁਲਾਸਾ ਕੀਤਾ ਕਿ ਇਸ ਮਾਮਲੇ ਵਿਚ ਪਤਨੀ ਹੀ ਪਤੀ ਦੀ ਕਾਤਲ ਨਿਕਲੀ ਹੈ। ਪੁਲਿਸ ਨੇ ਕਥਿਤ ਮੁਲਜ਼ਮ ਔਰਤ ਨੂੰ ਗਿ੍ਫਤਾਰ ਕਰ ਲਿਆ ਹੈ। (Murder Case)
ਇਹ ਵੀ ਪੜ੍ਹੋ : Accident : ਅਬੋਹਰ ‘ਚ ਕਾਰ ਪਲਟੀ, ਪਤੀ-ਪਤਨੀ ਵਾਲ-ਵਾਲ ਬਚੇ
ਜ਼ਿਲ੍ਹਾ ਪੁਲਿਸ ਮੁਖੀ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਬੁਰਜ ਸਿੱਧਵਾਂ ਵਿਖੇ ਮਿਤੀ 09,10/6/2023 ਦੀ ਦਰਮਿਆਨੀ ਰਾਤ ਨੂੰ ਘਰ ਅੰਦਰ ਸੁਖਵਿੰਦਰ ਸਿੰਘ ਵਾਸੀ ਪਿੰਡ ਬੁਰਜ ਸਿੱਧਵਾਂ ਦਾ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੇ ਦੱਸਿਆ ਸੀ ਕਿ ਉਸ ਦੇ ਪਤੀ ਨੂੰ ਨਾ-ਮਾਲੂਮ ਵਿਅਕਤੀਆਂ ਵੱਲੋਂ ਸੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਉਹ ਵਿਅਕਤੀ ਕਰੀਬ 30,000 ਰੁਪਏ ਲੁੱਟ ਕੇ ਲੈ ਗਏ ਹਨ। (Murder Case)
ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਹਰ ਪਹਿਲੂ ਤੋਂ ਡੂੰਘਾਈ ਨਾਲ ਤਫਤੀਸ਼ ਕੀਤੀ ਗਈ। ਪੁਲਿਸ ਟੀਮ ਨੇ ਕੀਤੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਤਲ ਮਿ੍ਤਕ ਦੀ ਪਤਨੀ ਨੇ ਹੀ ਕੀਤਾ ਹੈ। ਪੁਲਿਸ ਨੇ ਮਾਮਲੇ ਵਿਚ ਕਥਿਤ ਮੁਲਜ਼ਮ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ। ਜਿਲ੍ਹਾ ਪੁਲਿਸ ਮੁਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੂੰ ਆਪਣੇ ਪਤੀ ਦੇ ਚਰਿੱਤਰ ਤੇ ਸ਼ੱਕ ਸੀ |