ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ
(ਅਸ਼ਵਨੀ ਚਾਵਲਾ) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Puri) ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐਸ.ਏ.ਐਸ ਨਗਰ (ਮੋਹਾਲੀ) ਨੂੰ ਸਾਮਲ ਕਰਨ ਵਾਸਤੇ ਜ਼ੋਰ ਪਾਇਆ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅੱਜ ਇੱਥੇ ਹਰਦੀਪ ਪੁਰੀ (Hardeep Puri) ਨਾਲ ਉਨਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਮੋਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜੋਰ ਦਿੱਤਾ। ਉਨਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ, ਮੋਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰਕੇ ਮੋਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫਤਰ ਵੀ ਇਸੇ ਸਹਿਰ ਵਿੱਚ ਹਨ, ਜਿਸ ਕਾਰਨ ਇਸ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਲਾਜਮੀ ਹੈ।
ਇਹ ਵੀ ਪੜ੍ਹੋ : ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ : ਸਰਬਜੀਤ ਕੌਰ ਮਾਣੂੰਕੇ
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹਿਰ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਦੇ ਸਰਬਪੱਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਮੋਹਾਲੀ ਅਤੇ ਇਸ ਦੇ ਨਾਲ ਲਗਦੀਆਂ ਮਿਉਂਸਪਲ ਕਮੇਟੀਆਂ ਜਿਵੇਂ ਜੀਰਕਪੁਰ, ਖਰੜ, ਡੇਰਾਬੱਸੀ ਅਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ/ਵਿਦਿਅਕ ਸੰਸਥਾਵਾਂ/ਟਾਊਨਸ਼ਿਪਾਂ ਅਤੇ ਉਦਯੋਗਾਂ ਦੀ ਸਥਾਪਨਾ ਦੇ ਰੂਪ ਵਿੱਚ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤਰ ਨੂੰ ਯੋਜਨਾਬੱਧ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸੇਸ ਫੰਡਾਂ ਦੀ ਲੋੜ ਹੈ। (Hardeep Puri)
ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ । ਉਨਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ 50:50 ਸੀ ਜਦੋਂ ਕਿ ਅਮਰੁਤ 2.0 ਤਹਿਤ, ਆਬਾਦੀ ਦੀ ਇਸੇ ਸ੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ।
ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ @HardeepSPuri ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈਕੇ ਚਰਚਾ ਹੋਈ…
ਸਮਾਰਟ ਸਿਟੀ ਪ੍ਰੋਜੈਕਟ 'ਚ ਪੰਜਾਬ ਦੇ ਕਈ ਸ਼ਹਿਰਾਂ ਖਾਸ ਤੌਰ 'ਤੇ ਮੁਹਾਲੀ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ 'ਚ ਸਾਫ ਸਫਾਈ ਦੇ ਨਵੇਂ… pic.twitter.com/yNudy7ARrI
— Bhagwant Mann (@BhagwantMann) June 15, 2023
(Hardeep Puri) ਉਨਾਂ ਅੱਗੇ ਕਿਹਾ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸਹਿਰਾਂ ਲਈ ਇਹ ਅਨੁਪਾਤ 33:67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਅਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75:25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹਿਰ ਬਹੁਤ ਤੇਜੀ ਨਾਲ ਫੈਲ ਰਹੇ ਹਨ, ਇਸ ਲਈ ਇਨਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।