ਸਰੀ (ਕੈਨੇਡਾ)। ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ (Khalistani Hardeep Singh Nijhar) ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨਿਝਰ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਉਹ ਕੈਨੇਡਾ ਵਿੱਚ ਰਹਿੰਦਿਆਂ ਲੰਮੇ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਉਭਾਰਨ ਲਈ ਯਤਨਸ਼ੀਲ ਸੀ।
ਜਾਣਕਾਰੀ ਮੁਤਾਬਕ ਹਰਦੀਪ ਨਿੱਝਰ ਨੂੰ ਕੈਨੇਡਾ ’ਚ ਗੋਲੀ ਮਾਰ ਦਿੱਤੀ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਹ ਕੈਨੇਡੀਅਨ ਸਿੱਖ ਜਥੇਬੰਦੀ ਸਿੱਖ ਫਾਰ ਜਸਟਿਸ ਨਾਲ ਜੁੜਿਆ ਹੋਇਆ ਸੀ। ਉਹ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਵਸਨੀਕ ਸੀ। ਫਿਲਹਾਲ ਭਾਰਤੀ ਜਾਂਚ ਏਜੰਸੀਆਂ ਕੈਨੇਡੀਅਨ ਜਾਂਚ ਏਜੰਸੀਆਂ ਤੋਂ ਇਸ ਘਟਨਾ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ( Khalistani Hardeep Singh Nijhar)
10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ
ਦੱਸ ਦੇਈਏ ਕਿ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਕੈਨੇਡਾ ਵਿੱਚ ਬੈਠ ਕੇ ਇਸ ਸੰਗਠਨ ਨੂੰ ਚਲਾ ਰਹੇ ਸਨ। ਸਤੰਬਰ 2020 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਦੀਪ ਸਿੰਘ ਨਿੱਝਰ ਨੂੰ ਅੱਤਵਾਦੀ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਨਿਝਰ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਗਈਆਂ। ਨਿੱਝਰ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ।