ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬੀ ਯੂਨੀਵਰਸਿਟੀਜ ਲਾਅਜ ਸੋਧ ਬਿੱਲ 2023 ਪੇਸ਼ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਵਿੱਚ ਬਹਿਸ ਹੋਈ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇ ਯੂਨੀਵਰਸਿਟੀ ’ਚ ਚਾਂਸਲਰ ਵਧੀਆ ਜਾ ਜਾਵੇ ਤਾਂ ਕਲਿਆਣ ਹੋ ਜਾਂਦਾ ਹੈ। (Governor)
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਦਿੱਤੀ ਵੱਡੀ ਚੇਤਾਵਨੀ, ਵਿਧਾਨ ਸਭਾ ਸੈਸ਼ਨ ’ਚ ਕੀ ਬੋਲੇ?
ਉਨ੍ਹਾਂ ਕਿਹਾ ਕਿ ਹੁਣ ਨਵੇਂ ਕਾਨੂੰਨ ਮੁਤਾਬਿਕ ਯੂਨੀਵਰਿਸਟੀਆਂ ਦੇ ਚਾਂਸਲਰ ਗਵਰਨਰ ਨਹੀਂ, ਸੀਐੱਮ ਹੋਣਗੇ। ਉਨ੍ਹਾਂ ਕਿਹਾ ਕਿ ਗਵਰਨਰ ਪੰਜਾਬ ਦੀ ਥਾਂ ਹਰਿਆਣਾ ਦੀ ਵਕਾਲਤ ਕਰਦੇ ਹਨ। ਪੀਯੂ ਦੇ ਸੈਨੇਟ ’ਚ ਹਰਿਆਣਾ ਦਖਲ ਦੇਣਾ ਚਾਹੁੰਦਾ ਹੈ। ਮਾਨ ਨੇ ਕਿਹਾ ਕਿ ਅਸੀਂ ਯੂਨੀਵਰਸਿਟੀਆਂ ਲਈ ਫਡਾਂ ਦੀ ਕੋਈ ਕਮੀ ਨਹੀਂ ਛੱਡੀ। ਇਸ ਬਿੱਲ ’ਤੇ ਸਦਨ ਵੱਲੋਂ ਸਹਿਮਤੀ ਦਿੱਤੀ ਗਈ ਅਤੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।