(ਸੱਤਪਾਲ ਥਿੰਦ) ਫਿਰੋਜ਼ਪੁਰ। ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਸਰਹੱਦੀ ਪਿੰਡਾਂ ਵਿੱਚ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੇ ਫਿਰੋਜ਼ਪੁਰ ਫ਼ਾਜ਼ਿਲਕਾ ਰੋਡ ਤੇ ਧਰਨਾ ਲਗਾ ਕੇ ਜਾਮ ਕਰ ਦਿੱਤਾ ਹੈ, ਜਿਸ ਕਾਰਨ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾ ਲੱਗ ਗਈਆਂ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਲਗਾਏ ਦੋ ਨਵੇਂ ਡਾਇਰੈਕਟਰ
ਇਸ ਧਰਨੇ ਸਬੰਧੀ ਜਾਣਕਾਰੀ ਦਿੰਦੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਇਸ ਡਰੇਨ ਕਾਰਨ ਪਿਛਲੇ ਸਾਲ ਕਿਸਾਨਾਂ (Road Jam) ਦੀ 4000 ਏਕੜ ਫ਼ਸਲ ਖਰਾਬ ਹੋਈ ਸੀ ਪਰ ਕਿਸਾਨ ਦੇ ਸਿਰ ਜੂੰ ਨਹੀ ਸਰਕੀ ਤੇ ਇਸ ਵਾਰ ਇਸ ਡਰੇਨ ਦੀ ਸਫ਼ਾਈ ਸਬੰਧੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਦੇ ਕੇ ਡਰੇਨ ਦੀ ਸਫ਼ਾਈ ਕਰਨ ਦੀ ਮੰਗ ਕੀਤੀ ਗਈ ਪਰ ਕੋਈ ਸੁਣਵਾਈ ਨਾ ਹੋਣ ਕਾਰਨ ਮਜਬੂਰੀ ਵੱਸ ਅੱਜ ਕਿਸਾਨਾਂ ਨੇ ਇਕੱਠੇ ਹੋ ਕੇ ਧਰਨਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਬੰਧਿਤ ਵਿਭਾਗ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਪੋਕਲੇਨ ਮਸ਼ੀਨ ਧਰਨਾ ਸਥਾਨ ’ਤੇ ਭੇਜ ਕੇ ਡਰੇਨ ਦੀ ਸਫ਼ਾਈ ਨਹੀ ਕਰਵਾਉਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ। ਧਰਨੇ ਦੌਰਾਨ ਦੋਵੇਂ ਪਾਸੇ ਲੰਮੀਆਂ ਕਤਾਰਾ ਲੱਗ ਚੁੱਕੀਆਂ ਹਨ ।