(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੋਦੀ ਸਰਕਾਰ ਨੇ ਕਿਸਾਨਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਪੀਐਮ ਮੋਦੀ ਨੇ ਗੰਨਾ ਕਿਸਾਨਾਂ ਨੂੰ ਬੁੱਧਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਗੰਨੇ ਦਾ ਸਮਰੱਥਨ ਮੁੱਲ ਵਧਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ’ਚ ਗੰਨੇ ’ਤੇ ਐਫਆਰਪੀ ਦਸ ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤੀ ਗਈ ਹੈ। ਖੇਤੀ ਲਾਗਤ ਅਤੇ ਮੁੱਲ ਕਮਿਸ਼ਨ (ਸੀਏਸੀਪੀ) ਪਹਿਲਾਂ ਹੀ ਸਰਕਾਰ ਨੂੰ ਇਸ ਦੀ ਸਿਫਾਰਿਸ਼ ਕਰ ਚੁੱਕਿਆ ਸੀ। ਹੁਣ ਕੈਬਨਿਟ ਦੀ ਬੈਠਕ ਤੋਂ ਬਾਅਦ ਸਰਕਾਰ ਨੇ ਇਸ ’ਤੇ ਮਨੂਜ਼ੂਰ ਦੇ ਦਿੱਤੀ ਹੈ। (Sugarcane Farmers)
5 ਕਰੋੜ ਗੰਨਾ ਕਿਸਾਨਾਂ ਨੂੰ ਹੋਵੇਗਾ ਫਾਇਦਾ (Sugarcane Farmers)
ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਲਈ ਗੰਨੇ ਦੀ ਐਫਆਰਪੀ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਗੰਨੇ ‘ਤੇ ਐਫਆਰਪੀ ਯਾਨੀ ਵਾਜਬ ਅਤੇ ਲਾਹੇਵੰਦ ਮੁੱਲ ਤੈਅ ਕਰਕੇ ਗੰਨਾ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਗਾਰੰਟੀਸ਼ੁਦਾ ਰਕਮ ਦਿੱਤੀ ਜਾਂਦੀ ਹੈ। ਗੰਨੇ ਦੀ FRP ਵਧਾਉਣ ਦੇ ਮੋਦੀ ਸਰਕਾਰ ਦੇ ਫੈਸਲੇ ਨਾਲ 5 ਕਰੋੜ ਗੰਨਾ ਕਿਸਾਨਾਂ ਨੂੰ ਫਾਇਦਾ ਹੋਵੇਗਾ।