(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਪੰਜਾਬ ਸਰਕਾਰ ਤੇ ਡੀਸੀ ਦਫਤਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਡਰੋਨ ਦੀ ਰਿਕਵਰੀ ਕਰਵਾਉਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਦਿੱਤੀ। (Drone)
https://twitter.com/DGPPunjabPolice/status/1674366047212941312?ref_src=twsrc%5Etfw%7Ctwcamp%5Etweetembed%7Ctwterm%5E1674366047212941312%7Ctwgr%5E4132659a4d76bf5f230cd49740137e50bc17044a%7Ctwcon%5Es1_c10&ref_url=https%3A%2F%2Fpublish.twitter.com%2F%3Fquery%3Dhttps3A2F2Ftwitter.com2FDGPPunjabPolice2Fstatus2F1674366047212941312widget%3DTweet
ਇਹ ਵੀ ਪੜ੍ਹੋ : ਬਿਜਲੀ ਚੋਰਾਂ ਨੂੰ ਲਗਾਤਾਰ ਭਾਜੜਾਂ ਪਵਾ ਰਿਹੈ ਪਾਵਰਕੌਮ
ਫਿਰੋਜ਼ਪੁਰ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕਿਤੇ ਵੀ ਡਰੋਨ ਦਿਸੇ ਜਾਂ ਕਿਸੇ ਦੇ ਖੇਤਾਂ ’ਚ ਮਿਲਦਾ ਹੈ ਤਾਂ ਉਸ ਦੀ ਸੂਚਨਾ ਤਰੁੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਪਾਕਿਸਤਾਨ ਵੱਲੋਂ ਆਪਣੇ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਜਾਵੇ। ਪੰਜਾਬ ਪੁਲਿਸ ਲੋਕਾਂ ਦੀ ਜਾਨ ਤੇ ਮਾਲ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਚੌਕਸ ਹੈ।