ਆਗਰਾ ਲਖਨਊ ਐਕਸਪ੍ਰੈਸ ਵੇਅ ’ਤੇ ਵਾਹਨਾਂ ਦੀ ਟੱਕਰ, ਤਿੰਨ ਦੀ ਮੌਤ

Road Accident
Road Accident ਆਗਰਾ ਲਖਨਊ ਐਕਸਪ੍ਰੈਸ ਵੇਅ ’ਤੇ ਵਾਹਨਾਂ ਦੀ ਟੱਕਰ

ਹਾਦਸੇ ’ਚ 7 ਜਖਮੀ, ਐੱਸਐੱਸਪੀ ਤੇ ਹੋਰ ਅਧਿਕਾਰੀ ਮੌਜੂਦ ਸਨ | Road Accident

ਫਿਰੋਜ਼ਾਬਾਦ। ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਮਾਤਸੇਨਾ ਥਾਣੇ ਦੇ ਅਧੀਨ 41.3 ਕਿਲੋਮੀਟਰ ਦੂਰ ਮਾਈਲ ਸਟੋਨ ‘ਤੇ ਸੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮੈਨਪੁਰੀ ਵੱਲੋਂ ਆ ਰਹੀ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਈ। ਇਸ ਦੌਰਾਨ ਸਿਆਟ ਕਾਰ ‘ਚ ਬੈਠੇ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜੀ ਕਾਰ ’ਚ ਸਵਾਰ ਅੱਧੀ ਦਰਜਨ ਤੋਂ ਵੱਧ ਲੋਕ ਜਖਮੀ ਹੋ ਗਏ। (Road Accident)

ਸਾਰੇ ਜਖਮੀਆਂ ਨੂੰ ਫਿਰੋਜ਼ਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਇਸ ਭਿਆਨਕ ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਪੀ ਅਸੀਸ ਤਿਵਾੜੀ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੂਚਨਾ ਲੈਣ ਦੇ ਨਾਲ-ਨਾਲ ਮਿ੍ਰਤਕਾਂ ਨੂੰ ਪੀ.ਐਮ. ਲਈ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਇਸ ਸਬੰਧੀ ਐਸਐਸਪੀ ਅਸੀਸ ਤਿਵਾੜੀ ਨੇ ਦੱਸਿਆ ਕਿ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਮੈਨਪੁਰੀ ਵੱਲੋਂ ਆ ਰਹੀ ਕਾਰ ਦੇ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਦੂਜੇ ਪਾਸੇ ਜਾ ਕੇ ਕਿਸੇ ਹੋਰ ਵਾਹਨ ਨਾਲ ਟਕਰਾ ਗਈ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕ ਜਖਮੀ ਹੋਏ ਹਨ। ਇਸ ਦੇ ਨਾਲ ਹੀ ਟ੍ਰੈਫਿਕ ਵਿਵਸਥਾ ਨੂੰ ਵੀ ਸੁਚਾਰੂ ਬਣਾਇਆ ਗਿਆ ਹੈ। ਜਿਸ ਕਾਰ ‘ਚ ਤਿੰਨ ਲੋਕਾਂ ਦੀ ਮੌਤ ਹੋਈ ਹੈ, ਉਹ ਮੈਨਪੁਰੀ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਊਰਜਾ ਤਬਦੀਲੀ ’ਚ ਸ਼ਲਾਘਾਯੋਗ ਪ੍ਰਦਰਸ਼ਨ

LEAVE A REPLY

Please enter your comment!
Please enter your name here