ਨਸ਼ੇ ਦੀ ਪੂਰਤੀ ਲਈ ਮਾਂ ਕੋਲੋਂ ਮੰਗਦਾ ਸੀ ਪੈਸੇ | Police
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਨਸ਼ੇ ਦੀ ਲੱਤ ਪੂਰੀ ਕਰਨ ਲਈ ਆਪਣੀ ਮਾਂ ਅਤੇ ਭਰਾ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਗੁਰਵਿੰਦਰ ਸਿੰਘ ਸਮੇਤ ਉਸ ਦੇ ਦੋ ਸਾਥੀਆਂ ਨੂੰ ਪਟਿਆਲਾ ਪੁਲਿਸ (Police) ਨੇ ਕਾਬੂ ਕਰ ਲਿਆ ਹੈ। ਇਸ ਕਲਯੁੱਗੀ ਪੁੱਤਰ ਨੇ ਆਪਣੀ ਮਾਂ ਦੀ ਲਾਸ਼ ਦੇ ਟੁਕੜੇ ਕਰ ਕੇ ਘਰ ਵਿਚ ਸਾੜ ਦਿੱਤਾ ਸੀ ਜਦਕਿ ਆਪਣੇ ਮਤਰੇਏ ਭਰਾ ਦਾ ਸਬਲਾ ਮਾਰ ਕੇ ਕਤਲ ਕਰਕੇ ਉਸ ਦੀ ਲਾਸ਼ ਨੂੰ ਡਰੇਨ ਵਿੱਚ ਸੁੱਟ ਦਿੱਤਾ ਸੀ।
ਪਟਿਆਲਾ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਜਾਨਪਾਲ ਸਿੰਘ ,ਰਜਿੰਦਰ ਸਿੰਘ ਉਰਫ ਰਾਜਾ ਪੁੱਤਰ ਕਸ਼ਮੀਰ ਸਿੰਘ ਅਤੇ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਗੁਰਮੇਹਰ ਸਿੰਘ ਵਾਸੀ ਕਾਂਗਥਲਾ ਥਾਣਾ ਪਾਤੜਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹਨਾਂ ਨੇ ਮੰਨਿਆ ਕਿ ਉਹ ਨਸ਼ਾ ਕਰਨ ਦੇ ਆਦੀ ਹਨ ਅਤੇ ਮੁਲਜ਼ਮ ਗੁਰਵਿੰਦਰ ਸਿੰਘ ਆਪਣੀ ਮਾਤਾ ਕੋਲੋਂ ਨਸ਼ੇ ਲਈ ਪੈਸੇ ਮੰਗਦਾ ਸੀ ਉਸ ਦੀ ਮਾਤਾ ਮਿਰਤਕ ਪਰਮਜੀਤ ਕੌਰ ਵੱਲੋਂ ਪੈਸੇ ਦੇਣ ਤੋਂ ਜਵਾਬ ਦੇ ਦਿੱਤਾ ਸੀ। ਉਸ ਦੇ ਭਰਾ ਮਿਰਤਕ ਜਸਵਿੰਦਰ ਸਿੰਘ ਵੱਲੋਂ ਵੀ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਸੀ ਇਸੇ ਰੰਜਿਸ਼ ਕਰਕੇ ਹੀ ਇਨ੍ਹਾਂ ਤਿੰਨਾਂ ਨੇ ਰਲਕੇ ਵਿਉਤਬੰਦੀ ਬਣਾ ਕੇ ਇਨ੍ਹਾਂ ਕਾਤਲਾਂ ਨੂੰ ਅੰਜਾਮ ਦਿੱਤਾ ਗਿਆ ਹੈ।