ਛੇ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਆ ਗਈ ਫੌਜ ਵਿੱਚ ਭਰਤੀ, ਇੰਜ ਕਰੋ ਅਪਲਾਈ

Army Recruitment

ਪਟਿਆਲਾ (ਸੱਚ ਕਹੂੰ ਨਿਊਜ)। ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 21 ਅਗਸਤ ਤੋਂ 31 ਅਗਸਤ 2023 ਤੱਕ ਕਰਵਾਈ ਜਾ ਰਹੀ ਹੈ, ਇਸ ਰੈਲੀ ਵਿਖੇ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਡਾਇਰੈਕਟਰ ਆਰਮੀ ਭਰਤੀ ਕਰਨਲ ਆਸ਼ੀਸ਼ ਲਾਲ ਨੇ ਦਿੱਤੀ। (Army Recruitment)

ਆਸ਼ੀਸ਼ ਲਾਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ ਵਿੱਚ ਅਗਨਵੀਰ ਜਨਰਲ ਡਿਊਟੀ, ਅਗਨਵੀਰ ਤਕਨੀਕੀ, ਕਲਰਕ ਅਤੇ ਸਟੋਰ ਕੀਪਰ ਟੈਕਨੀਕਲ (ਐਸ.ਕੇ.ਟੀ.) ਅਤੇ ਤਕਨੀਕੀ (ਐਨ.ਏ.) ਦੀ ਭਰਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਜ਼ਮੀਨ ਰਿਕਾਰਡ ਸਬੰਧੀ ਨਵੀਂ ਯੋਜਨਾ, ਜਾਣੋ ਕੀ ਹੈ ਯੋਜਨਾ

ਭਰਤੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਆਰਮੀ ‘ਚ ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ ‘ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ।