ਆਕਸਫੋਰਡ ਸਟਰੀਟ ਦੇ ਸ਼ੋਅਰੂਮ ਨੂੰ ਲੱਗੀ ਅੱਗ

Fire
ਮੋਹਾਲੀ : ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ।

ਲੱਖਾਂ ਦਾ ਸਾਮਾਨ ਸੜ ਕੇ ਸੁਆਹ, ਸਟੋਰ ਬੰਦ ਹੋਣ ਕਾਰਨ ਹੋਇਆ ਜਾਨੀ ਨੁਕਸਾਨ ਦਾ ਬਚਾਅ

ਮੋਹਾਲੀ (ਐੱਮ ਕੇ ਸ਼ਾਇਨਾ)। ਜ਼ੀਰਕਪੁਰ ‘ਚ ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਸਥਿਤ ਆਕਸਫੋਰਡ ਸਟਰੀਟ ਮਾਰਕੀਟ ‘ਚ ਮੰਗਲਵਾਰ ਸਵੇਰੇ 9 ਵਜੇ ਦੇ ਕਰੀਬ ਭਿਆਨਕ ਅੱਗ (Fire) ਲੱਗ ਗਈ। ਜਿਸ ਕਾਰਨ ਸ਼ੋਅਰੂਮ ਵਿੱਚ ਰੱਖਿਆ ਲੱਖਾਂ ਰੁਪਏ ਦਾ ਖੇਡਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੇ ਸਮੇਂ ਸਟੋਰ ਬੰਦ ਸੀ। ਜਿਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਆਸ-ਪਾਸ ਖੜ੍ਹੇ ਕੁਝ ਲੋਕਾਂ ਨੇ ਦੱਸਿਆ ਕਿ ਅੰਦਰ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਸੰਚਾਲਕਾਂ ਅਨੁਸਾਰ ਸ਼ੋਅਰੂਮ ਵਿੱਚ ਕਰੋੜਾਂ ਰੁਪਏ ਦਾ ਖੇਡਾਂ ਦਾ ਸਮਾਨ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ : ਬ੍ਰੇਕ ਫੇਲ੍ਹ ਹੋਣ ’ਤੇ ਕੰਟੇਨਰ ਨੇ 38 ਲੋਕਾਂ ਨੂੰ ਕੁਚਲਿਆ, 10 ਦੀ ਮੌਤ

ਜ਼ਿਕਰਯੋਗ ਹੈ ਕਿ ਇੱਥੇ ਸ਼ੋਅਰੂਮ ‘ਚ ਰੋਜ਼ਾਨਾ ਸੈਂਕੜੇ ਲੋਕ ਆਉਂਦੇ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਬੱਚੇ ਹਨ। ਲੋਕਾਂ ਨੇ ਦੱਸਿਆ ਕਿ ਜੇਕਰ ਸਟੋਰ ਚਾਲੂ ਹੁੰਦਾ ਤਾਂ ਕਾਫੀ ਨੁਕਸਾਨ ਹੋ ਸਕਦਾ ਸੀ। (Fire) ਫਾਇਰ ਬ੍ਰਿਗੇਡ ਦੇ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਪੰਜ ਗੱਡੀਆਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 9.15 ਵਜੇ ਮਿਲੀ, ਜਿਸ ਤੋਂ ਤੁਰੰਤ ਬਾਅਦ ਦੋ ਗੱਡੀਆਂ ਭੇਜੀਆਂ ਗਈਆਂ ਅਤੇ ਡੇਰਾਬੱਸੀ ਤੋਂ ਦੋ ਗੱਡੀਆਂ ਆਈਆਂ। ਕਰੀਬ ਇੱਕ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਕਾਬੂ ਕੀਤਾ ਗਿਆ।