ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ (Hi Tech Vehicles)
ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ (Hi Tech Vehicles) ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਨੁੱਖੀ ਤਸਕਰੀ ਦੇ ਅਣਮਨੁੱਖੀ ਅਮਲ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਉਨਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਹ ਖ਼ਤਰਾ ਵਧਿਆ ਹੈ ਪਰ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਸ ਨੂੰ ਸਖ਼ਤੀ ਨਾਲ ਨੱਥ ਪਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਪੁਲਿਸ ਨੂੰ ਇਸ ਅਪਰਾਧ ਨਾਲ ਨਜਿੱਠਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। (Hi Tech Vehicles)
ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਭਾਜਪਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਪਾਰਟੀ ਦੇ ਅੰਦਰ ਵਿਰੋਧ ਸ਼ੁਰੂ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਜੋ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਮਨੁੱਖੀ ਤਸਕਰੀ ਵਰਗਾ ਘਿਨੌਉਣਾ ਜੁਰਮ ਕਰਦੇ ਹਨ। ਉਨਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਤੋਂ ਇਲਾਵਾ ਸੂਬਾ ਸਰਕਾਰ ਇਨਾਂ ਸ਼ੱਕੀ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ ਉਤੇ ਜਾਗਰੂਕਤਾ ਮੁਹਿੰਮ ਵੀ ਚਲਾਏਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਵੀ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ।
ਸੂਬਾ ਸਰਕਾਰ ਟਰੈਵਲ ਏਜੰਟਾਂ ’ਤੇ ਸ਼ਿਕੰਜਾ ਕੱਸਣ ਲਈ ਵਚਨਬੱਧ
ਕੈਨੇਡਾ ਵਿੱਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਵੱਲੋਂ ਜਾਅਲੀ ਦਸਤਾਵੇਜ਼ਾਂ ’ਤੇ ਭੇਜ ਕੇ ਠੱਗਿਆ ਗਿਆ। ਉਨਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਟਰੈਵਲ ਏਜੰਟਾਂ ’ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਕੈਨੇਡੀਅਨ ਅੰਬੈਸੀ ਨਾਲ ਨਿਰੰਤਰ ਸੰਪਰਕ ਵਿਚ ਹੈ।
ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ’ਚ ਮਿਲੇਗੀ ਮੱਦਦ
ਹਾਈਟੈਕ ਵਾਹਨਾਂ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਹਨ ਐਡਵਾਂਸ ਮੋਬਾਈਲ ਨੈੱਟਵਰਕ ਵੀਡੀਓ ਰਿਕਾਰਡਿੰਗ ਸਿਸਟਮ (ਐਮ.ਐਨ.ਵੀ.ਆਰ.ਐਸ.), ਚਾਰ ਕੈਮਰੇ-ਦੋ ਆਊਟਡੋਰ ਅਤੇ ਦੋ ਇਨਡੋਰ ਅਤੇ ਵਹੀਕਲ ਲੋਕੇਸ਼ਨ ਟਰੈਕਿੰਗ ਸਿਸਟਮ (ਵੀ.ਐੱਲ.ਟੀ.ਐੱਸ.) ਨਾਲ ਲੈਸ ਹਨ। ਭਗਵੰਤ ਮਾਨ ਨੇ ਇਨਾਂ ਹਾਈਟੈੱਕ ਸਾਧਨਾਂ ਦੀ ਸ਼ੁਰੂਆਤ ਨੂੰ ਪੁਲਿਸ ਦੇ ਆਧੁਨਿਕੀਕਰਨ ਵੱਲ ਇੱਕ ਹੋਰ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਮੱਦਦ ਮਿਲੇਗੀ। ਉਨਾਂ ਕਿਹਾ ਕਿ ਇਨਾਂ ਬੋਲੈਰੋ ਵਾਹਨਾਂ ਵਿੱਚ ਸਥਾਪਿਤ ਐਡਵਾਂਸਡ ਮੋਬਾਈਲ ਸਰਵਿਲੈਂਸ ਸਿਸਟਮ ਉਦਯੋਗਿਕ ਮਾਪਦੰਡਾਂ ਦੇ ਮਿਆਰਾਂ ਮੁਤਾਬਕ ਮਜ਼ਬੂਤ ਹੈ ਅਤੇ ਅਸਲ-ਸਮੇਂ ਦੀ ਨਿਗਰਾਨੀ ਅਤੇ ਅਲਰਟ ਦੇ ਨਾਲ ਸਬੂਤ ਇਕੱਠੇ ਕਰਨ ਲਈ ਚੱਲਦੇ ਵਾਹਨ ਵਿੱਚ ਵੀਡੀਓ ਰਿਕਾਰਡ ਕਰ ਸਕਦਾ ਹੈ।