ਪੰਜਾਬ ਭਰ ’ਚੋਂ ਸੈਕੜੇ ਬਿਜਲੀ ਕਾਮਿਆਂ ਨੇ ਲਿਆ ਰੋਸ ਪ੍ਰਦਰਸ਼ਨ ’ਚ ਭਾਗ, ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਵੱਡੀ ਗਿਣਤੀ (Powercom) ਵਿੱਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫਤਰ ਦੇ ਗੇਟਾਂ ਅੱਗੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਰੋਸ਼ ਪ੍ਰਦਰਸ਼ਨ ਵਿੱਚ ਸੈਕੜੇ ਬਿਜਲੀ ਕਾਮਿਆਂ ਨੇ ਭਾਗ ਲਿਆ। ਇਸ ਮੌਕੇ ਬਿਜਲੀ ਕਾਮਿਆਂ ਦੇ ਵੱਧਦੇ ਰੋਹ ਨੂੰ ਦੇਖਦਿਆ ਪਟਿਆਲਾ ਦੇ ਪ੍ਰਸ਼ਾਸਨ ਨੇ ਜੁਆਇੰਟ ਫੋਰਮ ਦੇ ਆਗੂਆਂ ਨੂੰ ਬਿਜਲੀ ਮੰਤਰੀ ਨਾਲ 7 ਜੁਲਾਈ 2023 ਨੂੰ ਮੀਟਿੰਗ ਦਾ ਪੱਤਰ ਸੌਂਪਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਸਰਬ ਸਾਥੀ ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਕਰਮਚੰਦ ਭਾਰਦਵਾਜ, ਹਰਪਾਲ ਸਿੰਘ ਆਦਿ ਨੇ ਦੱਸਿਆ ਕਿ ਬਿਜਲੀ ਕਾਮੇ ਜੁਲਾਈ ਦੇ ਚੌਥੇ ਹਫਤੇ ਵਿੱਚ ਸੂਬਾ ਪੱਧਰ ’ਤੇ ਇੱਕ ਰੋਜ਼ਾ ਮੁਕੰਮਲ ਹੜਤਾਲ ਕਰਨਗੇ ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ 20 ਜੁਲਾਈ ਨੂੰ ਬਿਜਲੀ ਮੰਤਰੀ ਦੇ ਘਰ ਅੱਗੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਕਾਮੇ ਸੰਘਰਸ਼ ਰੱਖਣਗੇ ਜਾਰੀ (Powercom)
ਬੁਲਾਰਿਆਂ ਨੇ ਦੱਸਿਆ ਕਿ 25 ਮਈ 2023 ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ 20 ਦਿਨਾਂ ਅੰਦਰ ਮੰਨੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ ਮੁਲਾਜਮਾਂ ਮੰਗਾਂ ਜਿਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ, ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਪ੍ਰਤੀਨਿਧਤਾ ਦੇਣ, ਰਹਿੰਦੇ ਭੱਤਿਆਂ ਵਿੱਚ ਸੋਧ ਕਰਨ, ਕੱਚੇ ਕਾਮੇ ਪੱਕੇ ਕਰਨ, ਸੀ.ਆਰ.ਏ. 295/19 ਅਧੀਨ ਭਰਤੀ ਸ.ਲ.ਮ. ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਇਨ੍ਹਾਂ ਤੇ ਦਰਜ ਝੂਠੇ ਕੇਸ ਵਾਪਸ ਲੈਣ, ਸੀ.ਆਰ.ਏ. 293/19, 294/19, 295/19 ਆਦਿ ਰਾਹੀਂ ਭਰਤੀ ਕਾਮਿਆਂ ਨੂੰ ਪਰਖਕਾਲ ਸਮਾਂ ਪੂਰਾ ਹੋਣ ਤੇ ਪੂਰਾ ਤਨਖਾਹ ਸਕੇਲ ਦੇਣ ਆਦਿ 50 ਨੁਕਾਤੀ ਮੰਗ ਪੱਤਰ ਅਨੁਸਾਰ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਕਰਨ, ਕੇਂਦਰ ਦੇ ਤਨਖਾਹ ਸਕੇਲ ਦੇਣ ਦੀ ਥਾਂ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਦੀ ਮੰਗ ਕੀਤੀ। (Powercom)
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਰਜ ਕੀਤੀ ਇਕ ਹੋਰ ਵੱਡੀ ਪ੍ਰਾਪਤੀ
ਇਸ ਮੌਕੇ ਸਾਥੀ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਜੇਕਰ ਪਾਵਰ ਮੈਨੇਜਮੈਂਟਾਂ ਅਤੇ ਬਿਜਲੀ ਮੰਤਰੀ ਪੰਜਾਬ ਨੇ 7 ਜੁਲਾਈ ਦੀ ਮੀਟਿੰਗ ਵਿੱਚ ਮੁਲਾਜਮ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਜੁਆਇੰਟ ਫੋਰਮ ਵਲੋਂ ਪਹਿਲਾਂ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ-ਵਰਕ ਟੂ ਰੂਲ, ਫੀਲਡ ਦੌਰਿਆਂ ਸਮੇਂ ਡਾਇਰੈਕਟਰਾਂ ਵਿਰੁੱਧ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਜਾਰੀ ਰਹਿਣਗੇ