ਪਰਿਵਾਰ ਵੱਲੋਂ ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Welfare Work
ਗੋਨਿਆਣਾ ਮੰਡੀ (ਜਗਤਾਰ ਜੱਗਾ)। ਬਲਜੀਤ ਕੌਰ ਇੰਸਾਂ ਪਤਨੀ ਰੂਪ ਲਾਲ ਇੰਸਾਂ ਵਾਸੀ ਗੋਨਿਆਣਾ ਮੰਡੀ ਸੰਖੇਪ ਬਿਮਾਰੀ ਕਾਰਨ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰੇ ਪਰਿਵਾਰ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਆਪਸੀ ਸਹਿਮਤੀ ਨਾਲ ਬਲਜੀਤ ਕੌਰ ਇੰਸਾਂ ਦਾ ਪੂਰਾ ਸਰੀਰ ਮੈਡੀਕਲ ਖੋਜਾਂ ਲਈ ਅਤੇ ਅੱਖਾਂ ਦਾਨ ਕਰਨ ਦਾ ਫੈਸਲਾ ਕੀਤਾ। (Welfare Work)
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰੇਮੀ ਸੇਵਕ ਪ੍ਰਦੀਪ ਇੰਸਾਂ ਨੇ ਦੱਸਿਆ ਕਿ ਭੈਣ ਬਲਜੀਤ ਕੌਰ ਇੰਸਾਂ (58) ਸੰਖੇਪ ਬਿਮਾਰੀ ਕਾਰਨ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦੱਸਿਆ ਕਿ ਭੈਣ ਬਲਜੀਤ ਕੌਰ ਦਾ ਪੂਰਾ ਪਰਿਵਾਰ ਪਿਛਲੇ ਲੰਬੇ ਅਰਸੇ ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਪੂਰੇ ਪਰਿਵਾਰ ਵੱਲੋਂ ਉਹਨਾਂ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ ਜੋ ਕਿ ਹੁਣ ਦੋ ਹਨ੍ਹੇਰੀ ਜ਼ਿੰਦਗੀਆਂ ਨੂੰ ਰੁਸ਼ਨਾਉਣ ਦਾ ਕੰਮ ਕਰਨਗੀਆਂ ਅਤੇ ਇਸ ਤੋਂ ਉਪਰੰਤ ਉਨ੍ਹਾਂ ਦਾ ਪੂਰਾ ਮਿ੍ਰਤਕ ਸਰੀਰ ਮੈਡੀਕਲ ਖੋਜਾਂ ਲਈ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਗੋਰਖਪੁਰ ਉੱਤਰ ਪ੍ਰਦੇਸ਼ ਲਈ ਦਾਨ ਕੀਤਾ ਗਿਆ।
ਇਸ ਮੌਕੇ ਇਕੱਤਰ ਹੋਏ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਭੈਣ ਬਲਜੀਤ ਕੌਰ ਇੰਸਾਂ ਅਮਰ ਰਹੇ ਦੇ ਆਕਾਸ਼ ਗੁੰਜਾਊ ਨਾਅਰਿਆਂ ਨੇ ਮਾਹੌਲ ਨੂੰ ਇੱਕ ਵਾਰ ਗਮਗੀਨ ਕਰ ਦਿੱਤਾ। ਇਸ ਮੌਕੇ ਮਿ੍ਰਤਕ ਦੇਹ ਨੂੰ ਲੈ ਕੇ ਜਾਣ ਵਾਲੀ ਐਂਬੂਲੈਂਸ ਨੂੰ ਝੰਡੀ ਦੇਣ ਦੀ ਰਸਮ ਗੋਨਿਆਣਾ ਮੰਡੀ ਨਗਰ ਕੌਂਸਲ ਦੇ ਪ੍ਰਧਾਨ ਕਸ਼ਮੀਰੀ ਲਾਲ ਅਤੇ ਉਨ੍ਹਾਂ ਨਾਲ ਪੰਜਾਬ ਦੇ ਸਟੇਟ ਦੇ 85 ਮੈਂਬਰ ਗੁਰਦੇਵ ਸਿੰਘ ਇੰਸਾਂ, ਕੁਲਵੀਰ ਸਿੰਘ ਇੰਸਾਂ, ਰਾਜੂ ਇੰਸਾਂ, ਗੁਰਸੇਵਕ ਸਿੰਘ ਇੰਸਾਂ, ਭੈਣ ਇੰਦਰਜੀਤ ਕੌਰ ਇੰਸਾਂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਤੇ ਬੀਜੇਪੀ ਮੰਡਲ ਪ੍ਰਧਾਨ ਸੰਦੀਪ ਕੁਮਾਰ ਬਿੰਟਾ ਹਾਜ਼ਰ ਰਹੇ।
ਮੈਡੀਕਲ ਸਾਇੰਸ ਦੇ ਖੇਤਰ ’ਚ ਇਹ ਇੱਕ ਵੱਡੀ ਪ੍ਰਾਪਤੀ
ਪਰਿਵਾਰ ਦੀ ਹੌਂਸਲਾ ਅਫਜਾਈ ਲਈ ਪਹੁੰਚੀ ਸਿਵਲ ਸਰਜਨ ਗੋਨਿਆਣਾ ਮੰਡੀ ਡਾ. ਧੀਰਾ ਗੁਪਤਾ ਨੇ ਕਿਹਾ ਕਿ ਇਸ ਪਰਿਵਾਰ ਨੇ ਜੋ ਇੰਨੀ ਵੱਡੀ ਕੁਰਬਾਨੀ ਦਿੱਤੀ ਹੈ ਇਸ ਲਈ ਉਹ ਪੂਰੇ ਪਰਿਵਾਰ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਣੀ ਹਨ ਜਿਨ੍ਹਾਂ ਦੀ ਸਿੱਖਿਆ ਦੀ ਬਦੌਲਤ ਮੈਡੀਕਲ ਸਾਇੰਸ ਦੇ ਖੇਤਰ ਵਿੱਚ ਇਹ ਇੱਕ ਬਹੁਤ ਵੱਡੀ ਪ੍ਰਾਪਤੀ ਹੈ।
ਇਹ ਵੀ ਪੜ੍ਹੋ : ਅਧਿਕਾਰੀਆਂ ’ਤੇ ਭੜਕ ਰਹੇ ਰਹੇ ਹਨ ਮੰਤਰੀ, ਚੰਡੀਗੜ੍ਹ ਦਫ਼ਤਰ ਆਏ ਤਾਂ ਹੋਵੋਗੇ ‘ਸਸਪੈਂਡ’
ਉਨ੍ਹਾਂ ਕਿਹਾ ਕਿ ਕੋਈ ਸਮਾਂ ਹੁੰਦਾ ਸੀ ਕਿ ਮੈਡੀਕਲ ਦੇ ਵਿਦਿਆਰਥੀਆਂ ਨੂੰ ਚੂਹਿਆਂ ਉੱਪਰ ਖੋਜਾਂ ਕਰਨੀਆਂ ਪੈਂਦੀਆਂ ਸਨ ਪਰ ਅੱਜ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਏਨਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਆਪਣੇ ਰਿਸ਼ਤੇਦਾਰਾਂ ਦੇ ਮਰਨ ਉਪਰੰਤ ਸਰੀਰਦਾਨ ਕਰਕੇ ਮੈਡੀਕਲ ਖੋਜਾਂ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਧ-ਸੰਗਤ ਵੱਲੋਂ ਪਾਈ ਇਸ ਪਿਰਤ ਨਾਲ ਹੁਣ ਨੇੜੇ ਦੇ ਹਸਪਤਾਲਾਂ ਦੇ ਮਿ੍ਰਤਕ ਦੇਹਾਂ ਰੱਖਣ ਵਾਲੇ ਟੈਂਕ ਫੁੱਲ ਹੋ ਚੁੱਕੇ ਹਨ ਉਨ੍ਹਾਂ ਕਿਹਾ ਕਿ ਉਹ ਸਮੂਹ ਸਾਧ-ਸੰਗਤ ਅਤੇ ਪਰਿਵਾਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਮੈਡੀਕਲ ਸਾਇੰਸ ਦੇ ਖੇਤਰ ਵਿੱਚ ਭਰਪੂਰ ਯੋਗਦਾਨ ਦਿੱਤਾ ਹੈ।