ਹਰੀਸ਼ ਸਿੰਗਲਾ ਨੇ ਪੰਜਾਬ ਪੁਲਿਸ ਅਤੇ ਸਰਕਾਰ ਤੇ ਲਾਏ ਦੋਸ਼
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ਿਵ ਸੈਨਾ ਸ਼ਿੰਦੇ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਅੱਜ ਸਵੇਰੇ ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਇਸ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਪੇਸ਼ ਕੀਤਾ ਗਿਆ ਜਿਥੇ ਮਾਨਯੋਗ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਤੇ ਜੇਲ੍ਹ ਭੇਜ ਦਿੱਤਾ ਹੈ। ਹਰੀਸ਼ ਸਿੰਗਲਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪੁਲੀਸ ਵੱਲੋਂ ਖਾਲਿਸਤਾਨ ਦੇ ਵਿਰੁੱਧ ਪਾਈ ਗਈ ਭੜਕਾਊ ਪੋਸਟ ਦੇ ਖ਼ਿਲਾਫ਼ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰਾਜਨੀਤਿਕ ਰੰਜਿਸ਼ ਕਰਕੇ ਸਰਕਾਰ ਹਿੰਦੂਆਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਮਾਨਤ ਦੀ ਅਰਜ਼ੀ ਕੋਰਟ ਵਿੱਚ ਲਾਈ ਗਈ ਹੈ ਅਤੇ ਪੁਲੀਸ ਵੱਲੋਂ ਅੱਜ ਜੋ ਕਾਰਵਾਈ ਕੀਤੀ ਗਈ ਹੈ ਉਹ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਦਿੱਤੀ ਗਈ ਹੈ।