ਮਾਨ ਦਾ ਪੈਰ ਹੋਇਆ ਫਰੈਕਚਰ, ਲੱਗਿਆ ਪਲਸਤਰ

Anmol Gagan Maan
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ, ਲੱਗਿਆ ਪਲਸਤਰ

ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਸਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦੇਸ਼ ਭਰ ’ਚ ਭਾਰੀ ਮੀਂਹ ਨੇ ਤਬਾਹੀ ਮਚਾ ਰੱਖੀ ਹੈ। ਪੰਜਾਬ ’ਚ ਵੀ ਨਦੀਆਂ ਨਾਲੇ ਊਫਾਨ ’ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਸਾਰੇ ਮੰਤਰੀਆਂ, ਵਿਧਾਇਕਾਂ, ਪੁਲਿਸ ਕਮਿਸ਼ਨਰਾਂ, ਡੀਸੀ ਅਤੇ ਐਸਐਸਪੀਜ਼ ਲੋਕਾਂ ਦੇ ਵਿਚਕਾਰ ਜਾ ਕੇ ਹਲਾਤਾਂ ਦਾ ਜਾਇਜ਼ਾ ਲੈ ਰਹੇ ਹਨ। ਮੀਂਹ ਦੌਰਾਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਦੀ ਲੱਤ ਫਰੈਕਚਰ ਹੋ ਗਈ। ਇਹ ਜਾਣਕਾਰੀ ਅਨਮੋਲ ਗਗਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਪਲੋਡ ਕੀਤੀ ਹੈ। ਫਰੈਕਚਰ ਤੋਂ ਬਾਅਦ ਮੰਤਰੀ ਮਾਨ ਨੇ ਖਰੜ ਦੇ ਸਰਕਾਰੀ ਹਸਪਤਾਲ ਜਾ ਕੇ ਪਲਾਸਟਰ ਕਰਵਾਇਆ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਘੱਗਰ ’ਚ ਪਾਣੀ ਦਾ ਪੱਧਰ ਵਧਿਆ, ਡਿਪਟੀ ਕਮਿਸ਼ਨਰ ਨੇ ਲਿਆ ਹਾਲਾਤਾਂ ਦਾ ਜਾਇਜ਼ਾ

ਅਨਮੋਲ ਗਗਨ ਮਾਨ (Anmol Gagan Maan) ਨੇ ਪੋਸਟ ਵਿੱਚ ਲਿਖਿਆ- “ਹਲਕੇ ਦੇ ਲੋਕਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਵੱਲੋਂ ਹਲਕੇ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਆਪਣੀਆਂ ਟੀਮਾਂ ਨੂੰ ਹਦਾਇਤ ਦਿੱਤੀ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀਆਂ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। “