ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨਵੀਆਂ ਸਕੀਮਾਂ ’ਤੇ ਲਗਾਤਾਰ ਕੰਮ ਕਰ ਰਹੀ ਹੈ। ਇਸ ਦੇ ਤਹਿਤ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਕਰਨ ਦਾ ਦਾਅਵਾ ਕਰ ਰਹੀ ਹੈ। ਇਸ ਦੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਿੱਧੀ ਭਰਤੀਕਤੇ ਤਰੱਕੀ ਕੋਟੇ ਵਿੱਚ ਬਣਦੇ ਬੈਕਲਾਗ ਨੂੰ ਪੂਰਾ ਕਰਨ ਲਈ ਪਹਿਲ ਦੇ ਆਧਾਰ ’ਤੇ ਇੱਕ ਵਿਸ਼ੇਸ਼ ਮੁਹਿੰਮ 20 ਜੁਲਾਈ 2023 ਤੋਂ ਚਲਾਈ ਜਾਵੇਗੀ। (Government Scheme)
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਬੈਕਲਾਗ ਨੂੰ ਪਹਿਲ ਦੇ ਆਧਾਰ ’ਤੇ ਭਰਨ ਸਬੰਧੀ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ। ਊਨ੍ਹਾਂ ਦੱਸਿਆ ਕਿ 32 ਵਿਭਾਗਾਂ ਵੱਲੋਂ ਇਸ ਸਬੰਧੀ ਸੂਚਨਾ ਉਪਲੱਬਧ ਕਰਵਾਈ ਗਈ ਹੈ ਅਤੇਸੂਚਨਾ ਦੇ ਆਧਾਰ ’ਤੇ ਕੁੱਲ 920 ਅਸਾਮੀਆਂ ਹਨ। ਇਜਸ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਰਾਹੀਂ ਭਰਨ ਲਈ ਅਸਾਮੀਆਂ ਦੀ ਗਿਣਤੀ ਸ਼ਾਮਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਬਾਕੀ ਵਿਭਾਗਾਂ ਵੱਲੋਂ ਬੈਕਲਾਗ ਦੀ ਰਿਪੋਰਟ ਤੁਰੰਤ ਪ੍ਰਾਪਤ ਕਰਨ ਅਤੇ ਇਸ ਮੁਹਿੰਮ ਵਿੱਚ ਸ਼ਮਲ ਕਰਨ ਨੂੰ ਸਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਮੀਂਹ ਦਾ ਕਹਿਰ : ਟਾਂਗਰੀ ਨਦੀ ਦੇ ਬੰਨ੍ਹ ਤਿੰਨ ਥਾਵਾਂ ਤੋਂ ਟੁੱਟੇ
ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਦੇ ਰਸੋਸਟਰ ਰਜਿਸਟਰ ਨੂੰ ਸਹੀ ਤਰੀਕੇ ਨਾਲ ਮੈਨਟੇਨ ਕਰਨ ਲਈ ਹਦਾਇਤ ਦਿੱਤੀ ਤਾਂ ਜੋ ਭਵਿੱਖ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਰਾਈਟਸ ਆਫ਼ ਪਰਸਨਜ਼ ਵਿਦ ਡਿਸਇਬਲਟੀ ਐਕਟ, 2016 ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਸਿੱਧੀ ਭਰਤੀ ਅਤੇ ਤਰੱਕੀ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਵਿਭਾਗ ਨੂੰ ਇਸ ਸਬੰਧੀ ਵਰਕਸ਼ਾਪ ਕਰਵਾ ਕੇ ਮਾਸਟਰ ਟਰੇਨਰ ਤਿਆਰ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੇਨਰ ਮੁੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰਾਂ ਵਿੱਚ ਦਿਵਿਆਂਗਜਨਾਂ ਦੇ ਰੋਸਟਰ ਰਜਿਸਟਰ ਸਹੀ ਤਰੀਕੇ ਨਾਲ ਤਿਆਰ ਕਰਵਾਉਣ ਲਈ ਹਰ ਪੱਧਰ ’ਤੇ ਟਰੇਨਿੰਗ ਦੇ ਕੇ ਭਵਿੱਖ ਵਿੱਚ ਦਿਵਿਆਂਗ ਕੋਟੇ ਦੇ ਅਸਾਮੀ ਰੋਸਟਰ ਰਜਸਿਟਰ ਹਦਾਇਤਾਂ ਅਨੁਸਾਰ ਤਿਆਰ ਕਰਨਾ ਯਕੀਨੀ ਬਣਾਉਣ।