ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ (Surinder Shinda) ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ ਜੋ ਇਸ ਸਮੇਂ ਵੈਂਟੀਲੇਟਰ ‘ਤੇ ਹਨ। ਜਾਣਕਾਰੀ ਅਨੁਸਾਰ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਕਾਰਣ ਇੰਨਫੈਕਸ਼ਨ ਹੋ ਗਿਆ। ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਵੈਟੀਲੇਟਰ ‘ਤੇ ਹਨ।
ਜਿਵੇਂ ਹੀ ਪੰਜਾਬੀ ਗਾਇਕ ਸੁਰਿੰਦਰ ਸਿ਼ੰਦਾ (Surinder Shinda) ਦੀ ਹਾਲਤ ਵਿਗੜਨ ਦੀ ਸੂਚਨਾ ਪੰਜਾਬੀਆਂ ਨੂੰ ਮਿਲੀ ਤਾਂ ਦੇਸ਼ ਵਿਦੇਸ਼ ਵਿੱਚ ਉਨ੍ਹਾਂ ਦੀ ਸਲਾਮਤੀ ਲਈ ਦੁਆਵਾਂ ਦਾ ਦੌਰ ਸ਼ੁਰੂ ਹੋ ਗਿਆ। ਇਸ ਸਬੰਧੀ ਇੱਕ ਆਡੀਓ ਰਾਹੀਂ ਸਪੱਸ਼ਟੀਕਰਨ ਦਿੰਦਿਆਂ ਪ੍ਰੋ ਗੁਰਭਜਨ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀ ਆਪ੍ਰੇਸ਼ਨ ਦੌਰਾਨ ਹਾਲਤ ਵਿਗੜ ਗਈ ਸੀ ਜਿਸ ਕਰਕੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਹੈ ਕਿ ਸੁਰਿੰਦਰ ਸਿ਼ੰਦਾ ਦੇ ਪੁੱਤਰ ਸਿਮਰਨ ਨਾਲ ਗੱਲ ਹੋਈ ਹੈ ਜਿਸ ਤੋਂ ਪਤਾ ਲੱਗਿਆ ਹੈ ਕਿ ਸੁਰਿੰਦਰ ਸਿ਼ੰਦਾ ਵੈਂਟੀਲੇਟਰ ‘ਤੇ ਹਨ।
ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਚੱਲ ਰਹੀਆਂ ਖ਼ਬਰਾਂ ‘ਤੇ ਧਿਆਨ ਨਾ ਦਿੱਤਾ ਜਾਵੇ ਅਤੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇ ਕਿ ਉਹ ਜਲਦੀ ਤੰਦਰੁਸਤ ਹੋਣ।