ਸਾਡੇ ਨਾਲ ਸ਼ਾਮਲ

Follow us

9.5 C
Chandigarh
Saturday, January 24, 2026
More
    Home Breaking News ਭਿਆਨਕ ਹਾਦਸਾ :...

    ਭਿਆਨਕ ਹਾਦਸਾ : ਛੱਤ ਡਿੱਗਣ ਨਾਲ ਗਰਭਵਤੀ ਔਰਤ ਸਮੇਤ 3 ਜੀਆਂ ਦੀ ਮੌਤ, ਇਕ ਜ਼ਖਮੀ

    Accident

    ਕੋਟਕਪੂਰਾ 12 ਜੁਲਾਈ (ਗੁਰਪ੍ਰੀਤ ਪੱਕਾ/ਅਜੈ ਮਨਚੰਦਾ)। ਕੋਟਕਪੂਰਾ ਦੇ ਦੇਵੀਵਾਲਾ ਰੋਡ ‘ਤੇ ਬੁੱਧਵਾਰ ਤੜਕੇ ਕਰੀਬ 3.30 ਵਜੇ ਇੱਕ ਮਕਾਨ ਦੀ ਛੱਤ ਡਿੱਗਣ ਨਾਲ (Accident) ਇੱਕ ਵਿਅਕਤੀ, ਉਸਦੀ ਗਰਭਵਤੀ ਪਤਨੀ ਅਤੇ ਉਸਦੇ ਤਿੰਨ ਸਾਲਾ ਪੁੱਤਰ ਦੀ ਮੌਤ ਹੋ ਗਈ। ਜਦਕਿ ਇੱਕ ਪੰਦਰਾਂ ਸਾਲਾ ਲੜਕੀ ਗੰਭੀਰ ਜ਼ਖਮੀ ਹੋ ਗਈ। ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜ਼ੇਰੇ ਇਲਾਜ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕੇ ਕਰੀਬ 3:30 ਵਜੇ ਜਦੋਂ ਸਾਰਾ ਪਰਿਵਾਰ ਸੌਂ ਰਿਹਾ ਸੀ ਤਾਂ ਅਚਾਨਕ ਕਮਰੇ ਦੀ ਛੱਤ ਡਿੱਗ ਪਈ।

    Accident

    ਜਿਸ ਕਾਰਨ ਅੰਦਰ ਸੁੱਤੇ ਪਏ ਗਗਨਦੀਪ ਸਿੰਘ, ਉਸ ਦੀ ਪਤਨੀ ਕਮਲਜੀਤ ਕੌਰ ਅਤੇ ਉਨ੍ਹਾਂ ਦੇ ਤਿੰਨ ਸਾਲਾ ਪੁੱਤਰ ਗੁਰਕਮਲ ਗੈਵੀ ਦੀ ਮੌਤ ਹੋ ਗਈ। ਕਮਲਜੀਤ ਕੌਰ ਗਰਭਵਤੀ ਸੀ, ਜਿਸ ਕਾਰਨ ਮ੍ਰਿਤਕ ਗਗਨਦੀਪ ਸਿੰਘ ਦੇ ਮਾਮੇ ਦੀ 15 ਸਾਲਾ ਲੜਕੀ ਜੋ ਉਸ ਦੀ ਦੇਖਭਾਲ ਲਈ ਆਈ ਸੀ, ਵੀ ਉਥੇ ਸੁੱਤੀ ਪਈ ਸੀ, ਉਹ ਗੰਭੀਰ ਜ਼ਖ਼ਮੀ ਹੋ ਗਈ।ਛੱਤ ਡਿੱਗਣ ਕਾਰਨ ਬਾਹਰ ਵਰਾਂਡੇ ਵਿੱਚ ਸੁੱਤੇ ਹੋਏ ਮ੍ਰਿਤਕ ਗਗਨਦੀਪ ਸਿੰਘ ਦੇ ਮਾਪਿਆਂ ਨੇ ਰੌਲਾ ਪਾਇਆ।

    ਇਹ ਵੀ ਪੜ੍ਹੋ : ਟੁੱਟ ਗਿਆ ਘੱਗਰ ਦਾ ਬੰਨ੍ਹ, ਲੋਕਾਂ ਨੂੰ ਸੁਰੱਖਿਅਤ ਕੱਢਣ ‘ਚ ਜੁਟੀਆਂ ਟੀਮਾਂ

    ਇਹ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ। ਭਾਵੇਂ ਲੋਕਾਂ ਵੱਲੋਂ ਪੁਲਿਸ ਅਤੇ 108 ਐਂਬੂਲੈਂਸ ਨੂੰ ਸੂਚਿਤ ਕੀਤਾ ਗਿਆ ਪਰ ਕੋਈ ਵੀ ਮੌਕੇ ’ਤੇ ਨਹੀਂ ਪੁੱਜਿਆ। ਜਿਸ ਕਾਰਨ ਲੋਕਾਂ ਨੇ ਖੁਦ ਪ੍ਰਬੰਧ ਕੀਤੇ ਅਤੇ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਪਹੁੰਚਾਇਆ ਗਿਆ।ਜਿੱਥੇ ਡਾਕਟਰਾਂ ਨੇ ਗਗਨਦੀਪ ਸਿੰਘ, ਉਸ ਦੀ ਪਤਨੀ ਕਮਲਜੀਤ ਕੌਰ ਅਤੇ ਪੁੱਤਰ ਗੈਵੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਪੰਦਰਾਂ ਸਾਲਾ ਲੜਕੀ ਇਲਾਜ ਅਧੀਨ ਹੈ।

    LEAVE A REPLY

    Please enter your comment!
    Please enter your name here