ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਆਪਣੀ ਤਨਖਾਹ ਦੇਣ ’ਚ ਵਿਧਾਇਕ ਬਣਾਂਵਾਲੀ ਨਿੱਤਰੇ

Gurpreet-Singh-Bnawali
ਮਾਨਸਾ : ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਬਠਿੰਡਾ-ਮਾਨਸਾ ਦੇ ਵਿਧਾਇਕਾਂ ’ਚੋਂ ਕੀਤੀ ਪਹਿਲ | Gurpreet Singh Banawali

  • ਕਿਹਾ : ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮੁੱਖ ਮੰਤਰੀ ਰਿਲੀਫ਼ ਫੰਡ ’ਚ ਦਿੱਤੀ | Gurpreet Singh Banawali

ਮਾਨਸਾ (ਸੁਖਜੀਤ ਮਾਨ)। ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਮੁੱਖ ਮੰਤਰੀ ਰਿਲੀਫ਼ ਫੰਡ ’ਚ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ’ਚ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ (Gurpreet Singh Banawali) ਬਠਿੰਡਾ-ਮਾਨਸਾ ’ਚ ਸਭ ਤੋਂ ਪਹਿਲਾਂ ਅੱਗੇ ਆਏ ਹਨ। ਉਨ੍ਹਾਂ ਦੇ ਇਸ ਐਲਾਨ ਨਾਲ ਹੁਣ ਹੋਰ ਵਿਧਾਇਕ ਵੀ ਸਾਹਮਣੇ ਆ ਸਕਦੇ ਹਨ। ਆਮ ਲੋਕ ਵੀ ਸੋਸ਼ਲ ਮੀਡੀਆ ’ਤੇ ਟਿੱਪਣੀਆਂ ਕਰ ਰਹੇ ਹਨ ਕਿ ਮੰਤਰੀਆਂ ਤੇ ਵਿਧਾਇਕਾਂ ਨੂੰ ਆਪਣੀ ਤਨਖਾਹ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਦੇਣੀ ਚਾਹੀਦੀ ਹੈ।

ਵੇਰਵਿਆਂ ਮੁਤਾਬਿਕ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਪਹਿਲ ਕਦਮੀ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਾਫ਼ੀ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਆਏ ਹੋਏ ਹਨ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਹੜ੍ਹ ਪੀੜਤਾਂ ਦੀ ਮਦਦ | Gurpreet Singh Banawali

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਮੂਸਤੈਦੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰਿਆਂ ਨੂੰ ਇਸ ਮੁਸਕਿਲ ’ਚ ਫਸੇ ਲੋਕਾਂ ਦਾ ਸਹਿਯੋਗ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੰਗੀ ਪੱਧਰ ਉੱਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪਾਣੀ ’ਚ ਘਿਰੇ ਲੋਕਾਂ ਦੀ ਮੱਦਦ ਲਈ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਨੇ ਸੰਭਾਲੇ ਮੋਰਚੇ

ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲੋਕ ਹਿੱਤਾਂ ਲਈ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹੋਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।