ਹੜ੍ਹ ਪ੍ਰਭਾਵਿਤ ਖੇਤਰਾਂ ’ਚ ਲੋਕਾਂ ਤੱਕ ਮੈਡੀਕਲ ਸੇਵਾਵਾਂ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਬੀਰ ਸਿੰਘ (Ferozepur Flood)
- ਫਿਰੋਜ਼ਪੁਰ ਵਿੱਚ ਸ਼ੁਰੂ ਹੋਵੇਗੀ ਕੈਂਸਰ ਦੀ ਰੋਕਥਾਮ ਲਈ ਓ.ਪੀ.ਡੀ. ਅਤੇ ਜਲਦ ਸ਼ੁਰੂ ਕੀਤਾ ਜਾਵੇਗਾ ਪੀ.ਜੀ.ਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ
(ਸਤਪਾਲ ਥਿੰਦ) ਫਿਰੋਜ਼ਪੁਰ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਖੜੇ ਪਾਣੀ, ਮੱਛਰਾਂ, ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ , ਆਈ.ਐਮ.ਏ. ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ (Ferozepur Flood) ਅਤੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਮੈਡੀਕਲ ਸੁਵਿਧਾਵਾਂ ਸਬੰਧੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸਿਹਤ ਵਿਭਾਗ ਦੀਆਂ ਟੀਮਾ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਜਥੇਬੰਦੀਆਂ ਤੇ ਆਈ.ਐਮ.ਏ. ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਉਪਲੱਬਧ ਕਰਵਾ ਰਹੀ ਹੈ। (Ferozepur Flood)
ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀਆਂ ਜਾਰੀ (Ferozepur Flood)
ਉਨ੍ਹਾਂ ਦੱਸਿਆ ਕਿ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ ਉਥੇ ਕਿਸ਼ਤੀਆਂ ਰਾਹੀਂ ਲੋਕਾਂ ਨੂੰ ਜ਼ਰੂਰੀ ਦਵਾਈਆਂ ਪਹੁੰਚਾਈਆਂ ਜਾਣ ਤੇ ਐਂਬੂਲੈਂਸਾਂ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲਾਂ ਵਿਖੇ ਲਿਜਾਣ ਵਿੱਚ ਮੁਸ਼ਕਿਲ ਨਾ ਆਵੇ।
ਆਈ.ਐਮ.ਏ. ਵੱਲੋਂ ਮੁੱਖ ਮੰਤਰੀ ਰਲੀਫ ਫੰਡ ਲਈ 1 ਲੱਖ 25 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਂਟ
ਇਸ ਮੌਕੇ ਸਿਹਤ ਮੰਤਰੀ ਨੇ ਆਈ.ਐਮ.ਏ., ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਇੰਨਾਂ ਸੰਸਥਾਵਾਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਅਤੇ ਹੋਰ ਲੋਂੜੀਦਾਂ ਵਸਤੂਆਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਜ਼ਿਲ੍ਹਾ ਪ੍ਰਸਾਸਨ ਦੀ ਵੱਧ ਤੋਂ ਵੱਧ ਕਰਨ ਤਾਂ ਜੋ ਆਪ ਸਭ ਤੇ ਸਹਿਯੋਗ ਨਾਲ ਹਰ ਇੱਕ ਲੋੜਵੰਦ ਨੂੰ ਸਹਾਇਤਾ ਦਿੱਤੀ ਜਾ ਸਕੇ।
ਉਨ੍ਹਾਂ ਆਈ.ਐਮ.ਏ. ਨੂੰ ਕਿਹਾ ਕਿ ਲੋੜ ਅਨੁਸਾਰ ਡਾਕਟਰੀ ਟੀਮਾਂ, ਐਂਬੂਲੈਂਸ, ਦਵਾਈਆਂ ਨਰਸਿੰਗ ਕਾਲਜ ਦੀਆਂ ਮੈਡੀਕਲ ਟੀਮਾਂ ਆਦਿ ਦੇਣ ਤਾਂ ਜੋ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾ ਸਕੇ। ਇਸ ਮੌਕੇ ਆਈ.ਐਮ.ਏ. ਵੱਲੋਂ ਮੁੱਖ ਮੰਤਰੀ ਰਲੀਫ ਫੰਡ ਲਈ 1 ਲੱਖ 25 ਹਜ਼ਾਰ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਂਟ ਕੀਤਾ ਗਿਆ।
ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਰਾਜ ਦੇ ਅਜਿਹੇ ਪਹਿਲੇ ਮੁੱਖ ਮੰਤਰੀ ਹਨ ਜੋ ਹੜ੍ਹ ਪੀੜ੍ਹਤਾਂ ਦੀ ਖੁਦ ਪਾਣੀ ਵਿੱਚ ਜਾ ਕੇ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਸਾਰ ਲੈ ਰਹੇ ਹਨ ਅਤੇ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੀੜ੍ਹਤ ਲੋਕਾਂ ਦੇ ਪੁਨਰਵਾਸ ਲਈ ਪੂਰੀ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਇਸ ਕੁਦਰਤੀ ਕਰੋਪੀ ਸਮੇਂ ਵੀ ਸਿਆਸੀ ਰੋਟੀਆਂ ਸੇਕਣ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਸਿਆਸਤ ਦੀ ਥਾਂ ਖੁਦ ਪੀੜ੍ਹਤ ਲੋਕਾਂ ਵਿੱਚ ਜਾ ਉਨ੍ਹਾਂ ਦੀ ਮੱਦਦ ਕਰਨ ਨਾ ਕਿ ਸਿਆਸੀ ਬਿਆਨਬਾਜ਼ੀ ਕਰਨ।
ਫਿਰੋਜ਼ਪੁਰ ਵਿੱਚ ਜਲਦੀ ਹੀ ਕੈਂਸਰ ਦੇ ਮਰੀਜ਼ਾਂ ਲਈ ਓ.ਪੀ.ਡੀ. ਸ਼ੁਰੂ ਕੀਤੀ ਜਾਵੇਗੀ
ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਵਿੱਚ ਜਲਦੀ ਹੀ ਕੈਂਸਰ ਦੇ ਮਰੀਜ਼ਾਂ ਲਈ ਓ.ਪੀ.ਡੀ. ਸ਼ੁਰੂ ਕੀਤੀ ਜਾਵੇਗੀ ਅਤੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਕੰਮ ਵੀ ਜਲਦੀ ਸ਼ੁਰੂ ਹੋਵੇਗਾ। ਦਵਾਈਆਂ ਦੇ ਸਟਾਕ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸ਼ਖਤ ਆਦੇਸ਼ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ (Ferozepur Flood) ਦਵਾਈਆਂ ਸਮੇਤ ਹੋਰ ਕਿਸੇ ਵੀ ਕਿਸਮ ਦੇ ਰਾਹਤ ਕਾਰਜ਼ਾਂ ਦੀ ਕਮੀ ਨਾ ਛੱਡੀ ਜਾਵੇ, ਜਿਸ ਕਰਕੇ ਹੀ ਉਹ ਨਿੱਜੀ ਤੌਰ ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦੌਰਾ ਕਰ ਰਹੇ ਹਨ ਅਤੇ ਜਥੇਬੰਦੀਆਂ ਦੇ ਨਾਲ ਮੀਟਿੰਗਾਂ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਵਾਈਆਂ ਤੇ ਹੋਰ ਸਮਾਨ ਦੀ ਸਪਲਾਈ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ’ਚ ਛਾਏ ਬੱਦਲ, ਮੀਂਹ ਪੈਣ ਕਾਰਨ ਫਿਰ ਮੱਚ ਸਕਦੀ ਹੈ ਤਬਾਹੀ
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸਾਸਨ ਦੀ ਪ੍ਰਸੰਸਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਬੜੀ ਰਾਹਤ ਵਾਲੀ ਗੱਲ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ ਭੁਪਿੰਦਰ ਸਿੰਘ ਅਤੇ ਸਾਰੇ ਵਿਧਾਇਕਾਂ ਵੱਲੋਂ ਚਲਾਏ ਗਏ ਰਾਹਤ ਕਾਰਜਾਂ ਸਦਕਾ ਇਸ ਜ਼ਿਲ੍ਹੇ ਵਿੱਚ ਵੱਡੀ ਬਿਮਾਰੀ ਦੇ ਫੈਲਣ ਦੀ ਕੋਈ ਘਟਨਾ ਨਹੀ ਹੋਈ ਹੈ ਅਤੇ ਮੈਡੀਕਲ ਕੈਂਪ ਵੀ ਵੱਡੀ ਗਿਣਤੀ ਵਿੱਚ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਮੋਢੇ ਨਾਲ ਮੋਢਾ ਲਾਕੇ ਖੜ੍ਹੀ ਹੈ ਅਤੇ ਉਨ੍ਹਾਂ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਸਹਾਹਿਕ ਕਮਿਸ਼ਨਰ ਸ੍ਰੀ ਸੂਰਜ, ਸਿਵਲ ਸਰਜਨ ਡਾ. ਰਾਜਿੰਦਰ ਪਾਲ, ਆਈ.ਐਮ.ਏ. ਦੀ ਸਥਾਨਕ ਇਕਾਈ ਦੇ ਪ੍ਰਧਾਨ ਡਾ. ਜੋਡੀ ਕਾਲੜਾ, ਡਾ. ਆਰ.ਐਸ.ਸੰਧੂ, ਡਾ. ਸ਼ੀਲ ਸੇਠੀ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।