ਕੁਝ ਨੂੰ ਛੱਡ ਬਾਕੀ ਸਕੂਲ ਸੋਮਵਾਰ ਨੂੰ ਆਮ ਵਾਂਗ ਖੁੱਲ੍ਹੇ | Holidays
ਫਾਜਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 9 ਸਰਕਾਰੀ ਸਕੂਲਾਂ ਨੂੰ ਬੁੱਧਵਾਰ (19 ਜ਼ੁਲਾਈ 2023 ਤੱਕ) ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਜ਼ਿਲ੍ਹਾ ਮੈਜਿਸਟੇ੍ਰਟ ਡਾ. ਸੇਨੂ ਦੁੱਗਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਸਕੂਲ ਫਾਜ਼ਿਲਕਾ ਬਲਾਕ 2 ਅਤੇ ਗੁਰੂਹਰਸਹਾਏ ਬਲਾਕ 3 ਅਧੀਨ ਪੈਂਦੇ ਹਨ। (Holidays)
ਜਿਨ੍ਹਾਂ ਸਕੂਲਾਂ ’ਚ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ (ਮਿਤੀ 17 ਤੋਂ 19 ਜ਼ੁਲਾਈ ਤੱਕ) ਛੁੱਟੀਆਂ ਰਹਿਣਗੀਆਂ। ਉਨ੍ਹਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸੇਰ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਲ ਹਨ। ਇੰਨ੍ਹਾਂ ਸਕੂਲਾਂ ਤੋਂ ਇਲਾਵਾ ਜ਼ਿਲ੍ਹੇ ਦੇ ਬਾਕੀ ਸਮੂਹ ਸਕੂਲ ਅੱਜ ਸੋਮਵਾਰ 17 ਜ਼ੁਲਾਈ ਤੋਂ ਪਹਿਲਾਂ ਵਾਂਗ ਖੁੱਲ੍ਹੇ ਗਏ ਹਨ। ਇਥੇ ਦੱਸ ਦਈਏ ਕਿ ਹੁਣ ਸਿਰਫ ਉਨ੍ਹਾਂ ਪਿੰਡਾ ਦੇ ਸਕੂਲਾਂ ’ਚ ਛੁੱਟੀਆ ਹਨ ਜਿਹੜੇ ਹੜ ਨਾਲ ਪ੍ਰਭਾਵਿਤ ਹਨ। (Holidays)