(ਏਜੰਸੀ) ਜੈਪੁਰ। ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ ਕੌਮੀ ਜਾਂਚ ਏਜੰਸੀ (ਐਨਆਈਜੀ) ਦੀ ਵਿਸ਼ੇਸ਼ ਅਦਾਲਤ ਨੇ ਖਵਾਜ਼ਾ ਦੀ ਦਰਗਾਹ ‘ਚ ਹੋਏ ਬੰਬ ਧਮਾਕੇ ਮਾਮਲੇ ‘ਚ ਫੈਸਲੇ ਨੂੰ 8 ਮਾਰਚ ਤੱਕ ਟਾਲ ਦਿੱਤਾ ਹੈ। ਅਦਾਲਤ ਨੇ ਸ਼ਨਿੱਚਰਵਾਰ ਨੂੰ ਅਜਮੇਰ ਸਥਿੱਤ ਖਵਾਜਾ ਮੋਈਨੁਦੀਨ ਹਸਨ ਚਿਸ਼ਤੀ ਦਰਗਾਹ ‘ਤੇ ਹੋਏ ਬੰਬ ਧਮਾਕੇ ਮਾਮਲੇ ‘ਚ ਸੁਣਵਾਈ ਕਰਦਿਆਂ ਫੈਸਲਾ 8 ਮਾਰਚ ਤੱਕ ਟਾਲ ਦਿੱਤਾ ਸੁਣਵਾਈ ਦੌਰਾਨ ਲਗਭਗ 451 ਦਸਤਾਵੇਜ਼ ਤੇ 159 ਗਵਾਹ ਪੇਸ਼ ਹੋਏ। ਜ਼ਿਕਰਯੋਗ ਹੈ ਕਿ 11 ਅਕਤੂਬਰ 2007 ਦੀ ਸ਼ਾਮ ਨੂੰ ਦਰਗਾਹ ਕੰਪਲੈਕਸ ‘ਚ ਹੋਏ ਬੰਬ ਧਮਾਕੇ ‘ਚ 3 ਲੋਕ ਮਾਰੇ ਗਏ ਸਨ ਤੇ 15 ਤੋਂ ਜ਼ਿਆਦਾ ਜ਼ਖਮੀ ਹੋ ਗਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ