ਹਥਿਆਰਾਂ ਤੇ ਹੈਰੋਇਨ ਸਮੇਤ ਦੋ ਜਣੇ ਗ੍ਰਿਫਤਾਰ

Heroin
ਫੜੇ ਨਸ਼ਾ ਤਸਕਰਾਂ ਦੇ ਨਾਲ ਪੁਲਿਸ ਅਧਿਕਾਰੀ।

ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਉਹਨਾਂ ਵੱਲੋਂ ਨਸ਼ੇ ਦੇ ਸੁਦਾਗਰਾਂ ਨੂੰ ਫੜਿਆ ਗਿਆ। (Heroin) ਰੇਂਜ ਐਂਟੀ-ਨਾਰਕੌਟਿਕਸ-ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੋਹਾਲੀ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਛਾਂਗਾ ਰਾਏ ਉਤਾੜ, ਥਾਣਾ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਹਾਲ ਕਿਰਾਏਦਾਰ ਮਕਾਨ ਨੰ. 199, ਫਸਟ ਫਲੋਰ, ਸੈਕਟਰ 116 ਆਂਸਲ ਏ.ਪੀ.ਆਈ. ਲਾਂਡਰਾ ਰੋੜ ਖਰੜ ਅਤੇ ਗੁਰਪ੍ਰੀਤ ਸਿੰਘ ਵਾਸੀ ਢਾਣੀ ਡੰਡੇ ਵਾਲੀ, ਪਿੰਡ ਬੁਰਜ ਮੁਹਾਰ, ਥਾਣਾ ਸਦਰ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਨੂੰ ਗ੍ਰਿਫਤਾਰ ਕਰਕੇ 1 ਨਜਾਇਜ਼ ਪਿਸਟਲ .32 ਬੋਰ ਸਮੇਤ 3 ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਐਸਐਸਪੀ ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਮਿਤੀ 18-07-2023 ਨੂੰ ਐਂਟੀ-ਨਾਰਕੌਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸ:ਥ: ਜੀਤ ਰਾਮ ਸਮੇਤ ਪੁਲਿਸ ਪਾਰਟੀ ਨੇੜੇ ਚੱਪੜਚਿੜੀ ਮੌਜੂਦ ਸਨ। ਜਿਥੇ ਜੀਤ ਰਾਮ ਨੂੰ ਮੁਖਬਰੀ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਗੁਰਪ੍ਰੀਤ ਸਿੰਘ, ਜੋ ਅਕਸਰ ਖਰੜ-ਮੋਹਾਲੀ ਏਰੀਆ ਵਿਚ ਮੋਟਰਸਾਈਕਲ ਨੰਬਰ ਪੀ ਬੀ 65 ਬੀ ਏ 2409 ਮਾਰਕਾ ਸਪਲੈਡਰ ਰੰਗ ਕਾਲਾ ‘ਤੇ ਹੈਰੋਇਨ ਸਪਲਾਈ ਕਰਦੇ ਹਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਕੋਲ ਨਜਾਇਜ਼ ਪਿਸਟਲ ਵੀ ਹੈ। ਸੂਚਨਾ ਦੇ ਅਧਾਰ ‘ਤੇ ਮੁਕੱਦਮਾ ਨੰਬਰ 107 ਮਿਤੀ 18-07-2023 ਅ/ਧ 21,29/61/85 ਐਨ ਡੀ ਪੀ ਐੱਸ ਐਕਟ, 25/54/59 ਆਰਮਜ਼ ਐਕਟ ਥਾਣਾ ਬਲੌਗੀ ਦਰਜ ਕੀਤਾ ਗਿਆ ਅਤੇ ਮੁਲਜ਼ਮਾਂ ਨੂੰ ਸੈਕਟਰ 116, ਆਂਸਲ ਏ.ਪੀ.ਆਈ. ਲਾਂਡਰਾ ਰੋੜ ਖਰੜ ਤੋਂ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ : Hair Care : ਜੇਕਰ ਤੁਸੀਂ ਵੀ ਆਪਣੇ ਗੋਡਿਆਂ ਤੱਕ ਵਾਲ ਵਧਾਉਣਾ ਚਾਹੁੰਦੇ ਹੋ ਤਾਂ ਪਿਆਜ਼ ਦੇ ਰਸ ‘ਚ ਇਨ੍ਹਾਂ ਚੀਜ਼ਾਂ ਨੂੰ ਮਿਲਾ ਕੇ ਲਗਾਓ

ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਦੀ ਉਮਰ ਕਰੀਬ 28 ਸਾਲ, ਜਿਸ ਨੇ 12ਵੀਂ ਕਲਾਸ ਤੱਕ ਪੜ੍ਹਾਈ ਕੀਤੀ ਹੈ ਤੇ ਸ਼ਾਦੀਸ਼ੁਦਾ ਹੈ। ਉਹ ਕਰੀਬ 1 ਸਾਲ ਤੋਂ ਮੋਹਾਲੀ ਏਰੀਆ ਵਿਚ ਕਿਰਾਏ ਦਾ ਮਕਾਨ ਲੈ ਕੇ ਰਹਿ ਰਿਹਾ ਸੀ। ਓਹ ਪਹਿਲਾਂ ਟਰਾਈਸਿਟੀ ਮੈਡੀਕਲ, ਪਿੰਡ ਕੁੰਬੜਾ ਵਿਖੇ ਪੇਸ਼ੈਂਟ ਕੇਅਰ ਦਾ ਕੰਮ ਕਰਦਾ ਸੀ । ਮੁਲਜ਼ਮ ਗੁਰਪ੍ਰੀਤ ਸਿੰਘ ਉਮਰ ਕਰੀਬ 23 ਸਾਲ, ਜਿਸਨੇ 12ਵੀਂ ਕਲਾਸ ਤੱਕ ਪੜ੍ਹਾਈ ਕੀਤੀ ਹੈ ਤੇ ਕੁਆਰਾ ਹੈ। ਬਲੌਂਗੀ ਵਿਖੇ ਕਿਰਾਏ ਦਾ ਮਕਾਨ ਲੈ ਕੇ ਰਹਿ ਰਿਹਾ ਸੀ। ਜਿਥੇ ਇਹ ਕਿਰਾਏ ਦੀ ਕੈਬ ਚਲਾਉਂਦਾ ਸੀ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਨਾਲ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਸੀ।