ਵਰਦੀ ਖਰੀਦਣ ਲਈ ਪ੍ਰਤੀ ਵਿਦਿਆਰਥੀ ਦਿੱਤੇ ਜਾਣਗੇ ਚਾਰ ਹਜ਼ਾਰ ਰੁਪਏ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੀ ਭਗਵੰਤ ਮਾਨ ਸਰਕਾਰ ਸਕੂਲਾਂ ਦੇ ਸੁਧਾਰ ਲਈ ਲਗਾਤਾਰ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਕੂਲੀ ਵਿਦਿਆਰਥੀਆਂ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਕੂਲ ਆਫ਼ ਐਮੀਨੈਂਸ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਨਵੀਂ ਵਰਦੀ ਤਿਆਰ ਕੀਤੀ ਗਈ ਹੈ। ਹੁਣ ਵਿਦਿਆਰਥੀਆਂ ਨੂੰ ਇਹ ਵਰਦੀ ਪਾਉਣੀ ਪਵੇਗੀ। School Special Uniform
ਸਰਕਾਰ ਵਿਦਿਆਰਥੀਆਂ ਨੂੰ ਵਰਦੀਆਂ ਖਰੀਦਣ ਲਈ ਪੈਸੇ ਵੀ ਦੇਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ : HBSE ਬੋਰਡ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ
ਉਹਨਾਂ ਦੁਆਰਾ ਗਰਮੀਆਂ ਅਤੇ ਸਰਦੀਆਂ ਵਿੱਚ ਪਹਿਨੇ ਜਾਣ ਵਾਲੀ ਵਰਦੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। (School Special Uniform) ਇਸ ਦੇ ਨਾਲ ਹੀ ਦੱਸਿਆ ਗਿਆ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਡਰੈੱਸ ਖਰੀਦਣ ਲਈ ਸਰਕਾਰ 4000 ਰੁਪਏ ਪ੍ਰਤੀ ਵਿਦਿਆਰਥੀ ਦੇਵੇਗੀ। ਇਥੇ ਦੱਸਣਯੋਗ ਹੈ ਕਿ ਮੋਹਾਲੀ ਵਿੱਚ ਵੀ ਛੇ ਸਕੂਲ ਆਫ ਐਮੀਨੇਸ ਹਨ ਜੋ ਸੈਕੰਡਰੀ ਸਕੂਲ ਘਨੌਰੀ ਕਲਾਂ, ਬਨੂੜ, ਮੁੱਲਾਂਪੁਰ ਅਤੇ ਡੇਰਾਬੱਸੀ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਅਤੇ ਫੇਜ਼ 3ਬੀ1 ਵਿਚ ਬਣਾਏ ਗਏ ਹਨ।