ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਵਚਨਬੱਧ (Bhagwant Maan)
- ਮਨੁੱਖਤਾ ਦੀ ਸੇਵਾ ’ਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕੀਤਾ
- ਸੂਬਾ ਸਰਕਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਹੜ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜਾਂ ਕਾਰਨ ਪੈਦਾ ਹੋਈ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੜਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ਉਤੇ ਉਨਾਂ ਨੇ ਨਿੱਜੀ ਤੌਰ ਉਤੇ ਨਜ਼ਰ ਰੱਖੀ ਹੋਈ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਹੜ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜੀ ਹੈ ਅਤੇ ਉਨਾਂ ਨੂੰ ਲੋੜੀਂਦੀ ਮੱਦਦ ਦਿੱਤੀ ਜਾ ਰਹੀ ਹੈ। (Bhagwant Maan)
ਇਹ ਵੀ ਪੜ੍ਹੋ : Uric Acid : ਸਰੀਰ ‘ਚ ਯੂਰਿਕ ਐਸਿਡ ਵਧਣ ‘ਤੇ ਬੰਦ ਕਰੋ ਇਹ ਚੀਜ਼ਾਂ, ਕਰਨਾ ਪੈ ਸਕਦਾ ਹੈ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।
ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ..ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ..ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..
— Bhagwant Mann (@BhagwantMann) July 20, 2023
ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ (Bhagwant Maan)
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨਾਂ ਕਿਹਾ ਕਿ ਇਨਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ (Bhagwant Maan) ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ। ਉਨਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।