ਵੀਡੀਓ ਸੋਸ਼ਲ ਮੀਡੀਆ ‘ਤੇ ਹੋਈ ਸੀ ਵਾਇਰਲ
(ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰਦਾਸਪੁਰ ਜ਼ਿਲ੍ਹੇ ਦੇ ਖਜ਼ਾਨਾ ਅਫਸਰ ਸ਼ਰਾਬ ਪੀ ਕੇ ਦਫਤਰ ਪਹੁੰਚਿਆ। ਜਿਸ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਨਸ਼ੇ ’ਚ ਧੁੱਤ ਅਧਿਕਾਰੀ ਦੀ ਕਿਸੇ ਨੇ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਜਿਸ ਤੋਂ ਬਾਅਦ ਸਰਕਾਰ ਨੇ ਇਹ ਕਾਰਵਾਈ ਕੀਤੀ। (Suspended)
ਇਹ ਵੀ ਪੜ੍ਹੋ : Chandrayaan-3 Update : ਚੰਦਰਯਾਨ-3 ਨੂੰ ਲੈ ਕੇ ਵੱਡੀ ਖਬਰ, ਹੁਣੇ ਵੇਖੋ
ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰਡੈਂਟ ਗ੍ਰੇਡ-2 ਮੋਹਨ ਦਾਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕਾਰਜਕਾਰੀ ਖਜ਼ਾਨਾ ਅਫ਼ਸਰ ਵਜੋਂ ਤਾਇਨਾਤ ਹੈ। 13 ਜੁਲਾਈ ਨੂੰ ਉਹ ਦਫ਼ਤਰ ਦੇ ਬਾਹਰ ਪੈਨਸ਼ਨ ਦੀਆਂ ਫਾਈਲਾਂ ਤਿਆਰ ਕਰ ਰਹੇ ਵਿਅਕਤੀ ਦੀ ਕੁਰਸੀ ‘ਤੇ ਸ਼ਰਾਬੀ ਹਾਲਤ ‘ਚ ਪਾਇਆ ਗਿਆ। ਕਿਸੇ ਨੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ ਬਣਾਉਣ ਵਾਲੇ ਵਿਅਕਤੀ ਨੇ ਆਪਣੀ ਪਛਾਣ ਵੀ ਦੱਸੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ, ਜੋ ਸਰਕਾਰ ਦੇ ਧਿਆਨ ਵਿਚ ਆਇਆ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 17 ਜੁਲਾਈ ਨੂੰ ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਜਾਰੀ ਕਰ ਦਿੱਤੇ ਸਨ।