ਅਸ਼ਵਨੀ ਸੇਖੜੀ ਹੋਏ ਭਾਜਪਾ ‘ਚ ਸ਼ਾਮਲ

Ashwani Sekhri

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ।  ਬਟਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ (Ashwani Sekhri) ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਨਮਾਨ ਕੀਤਾ।

ਇਹ ਵੀ ਪੜ੍ਹੋ : ਨਿਊ ਮਾਧੋਪੁਰੀ ਦੇ ਵਾਸੀਆਂ ਨੇ ਖੜ੍ਹਕਾਇਆ ਡੀਸੀ ਦਾ ਬੂਹਾ

ਦੱਸ ਦੇਈਏ ਕਿ ਕਰੀਬ 10 ਦਿਨ ਪਹਿਲਾਂ ਅਸ਼ਵਨੀ ਸੇਖੜੀ ਦਿੱਲੀ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੀ ਸੀ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਨੇ ਵੀ ਉਨ੍ਹਾਂ ਦੀ ਇਸ ਹਰਕਤ ‘ਤੇ ਚੁਟਕੀ ਲਈ ਸੀ। ਇਸ ਦੇ ਨਾਲ ਹੀ ਅਸ਼ਵਨੀ ਸੇਖੜੀ (Ashwani Sekhri) ਨੇ ਵੀ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ‘ਚ ਹੁਣ ਸਿਰਫ ਕੁਰਸੀ ਦੀ ਲੜਾਈ ਹੀ ਬਚੀ ਹੈ, ਪੰਜਾਬ ਲਈ ਕੋਈ ਨਹੀਂ ਸੋਚਦਾ। ਪੰਜਾਬ ਕਾਂਗਰਸ ਦੀ ਗੱਲ ਕਰੀਏ ਤਾਂ ਇੱਥੇ ਕਾਬਲੀਅਤ ਕੰਮ ਨਹੀਂ ਕਰਦੀ। ਇੱਥੇ ਸਿਰਫ਼ ਪੈਸਾ ਹੀ ਮਾਇਨੇ ਰੱਖਦਾ ਹੈ। ਕਾਂਗਰਸ ਵੀ ਝੁਕ ਗਈ ਹੈ।